Advertisment

ਗੁਰੂ ਸਾਹਿਬਾਨ ਦੀ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ : ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲੱਗੇ ਪੁੱਜੇ।ਇਸ ਮੌਕੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਕੁਰਬਾਨੀ ਤੇ ਸ਼ਹਾਦਤ ਤੋਂ ਪ੍ਰੇਰਨਾ ਲਈ ਕਿਹਾ।

author-image
Ravinder Singh
Updated On
New Update
ਗੁਰੂ ਸਾਹਿਬਾਨ ਦੀ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ : ਰਾਜਾ ਵੜਿੰਗ
Advertisment

ਚੰਡੀਗੜ੍ਹ : ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਹੋਰ ਸਿਆਸੀ ਸ਼ਖ਼ਸੀਅਤਾਂ ਵੀ ਮੌਜੂਦ ਸਨ।

Advertisment





ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪਾਰਟੀ ਨੂੰ ਲੋਕਾਂ ਕੋਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ ਜੋ ਪੰਜਾਬ ਦੇ ਭਖਦੇ ਮਸਲਿਆਂ ਤੇ ਮੌਜੂਦਾ ਹਾਲਾਤ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਤੁਨੀਸ਼ਾ ਸ਼ਰਮਾ ਨੂੰ ਖ਼ੁਦਕੁਸ਼ੀ ਵਾਸਤੇ ਉਕਸਾਉਣ ਲਈ ਸ਼ੀਜ਼ਾਨ ਮੁਹੰਮਦ ਖ਼ਾਨ ਨੂੰ ਹਿਰਾਸਤ 'ਚ ਲਿਆ

ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ।

- PTC NEWS
latestnews amrinder-singh-raja-warring gurudwara-shri-fatehgarh-sahib
Advertisment

Stay updated with the latest news headlines.

Follow us:
Advertisment