Thu, Jun 19, 2025
Whatsapp

ਪੱਕੇ ਅਧਿਆਪਕਾਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ , ਵਾਰ-ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰਨ ਦਾ ਲਗਾਏ ਇਲਜ਼ਾਮ

Reported by:  PTC News Desk  Edited by:  Shameela Khan -- October 05th 2023 06:47 PM -- Updated: October 05th 2023 07:34 PM
ਪੱਕੇ ਅਧਿਆਪਕਾਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ , ਵਾਰ-ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰਨ ਦਾ ਲਗਾਏ ਇਲਜ਼ਾਮ

ਪੱਕੇ ਅਧਿਆਪਕਾਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ , ਵਾਰ-ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰਨ ਦਾ ਲਗਾਏ ਇਲਜ਼ਾਮ

ਲੁਧਿਆਣਾ: ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀ ਪੱਕੇ ਕੀਤੇ ਗਏ ਅਧਿਆਪਕਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ। ਕਿਉਂਕਿ ਉਨ੍ਹਾਂ ਨੂੰ ਪੱਕੇ ਮੁਲਾਜ਼ਮਾਂ ਵਾਲੀ ਕੋਈ ਵੀ ਸਹੂਲਤ ਨਹੀਂ ਮਿਲ ਰਹੀ।

ਜਿਸ ਨੂੰ ਲੈ ਕੇ ਉਹ ਵਾਰ-ਵਾਰ ਮੁੱਖ ਮੰਤਰੀ ਕੋਲੋਂ ਮਿਲਣ ਦਾ ਸਮਾਂ ਮੰਗ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਸਮਾਂ ਦੇ ਕੇ ਵੀ ਨਹੀਂ ਮਿਲ ਰਹੇ। ਜਿਸ ਨੂੰ ਲੈਕੇ ਅੱਜ ਉਹ ਪ੍ਰੈੱਸ ਕਾਨਫਰੈਂਸ ਕਰਕੇ ਸਰਕਾਰ ਨੂੰ ਸਖ਼ਤ ਚੇਤਾਵਨੀ ਦੇ ਰਹੇ ਹਨ ਕਿ ਉਨ੍ਹਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਆਉਂਣ ਵਾਲੇ ਸਮੇਂ ਵਿੱਚ 14 ਅਕਤੂਬਰ ਨੂੰ ਸੰਘਰਸ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਦੇ ਖਿਲਾਫ਼ ਪੂਰੇ ਪੰਜਾਬ ਭਰ ਦੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।

- PTC NEWS

Top News view more...

Latest News view more...

PTC NETWORK