Sat, Jul 27, 2024
Whatsapp

ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫਾ ਕੀਤਾ ਮਨਜ਼ੂਰ

ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ।

Reported by:  PTC News Desk  Edited by:  Amritpal Singh -- May 11th 2024 05:17 PM
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫਾ ਕੀਤਾ ਮਨਜ਼ੂਰ

ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫਾ ਕੀਤਾ ਮਨਜ਼ੂਰ

Punjab News: ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਪਰ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਗਿਆ, ਸਗੋਂ ਅਸਤੀਫ਼ੇ ਵਜੋਂ ਉਨ੍ਹਾਂ ਦੀ ਅਰਜ਼ੀ ਸਵੀਕਾਰ ਕਰ ਲਈ ਗਈ। ਇਸ ਦੌਰਾਨ ਪਰਮਪਾਲ ਕੌਰ ਹੁਣ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਹੁਣ ਪਰਮਪਾਲ ਕੌਰ ਨੂੰ ਵੀਆਰਐਸ ਨਾਲ ਸਬੰਧਤ ਲਾਭ ਨਹੀਂ ਦੇਵੇਗੀ। ਅਸਤੀਫਾ ਪ੍ਰਵਾਨ ਹੋਣ ਤੋਂ ਬਾਅਦ ਪਰਮਪਾਲ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪਰਮਪਾਲ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮ ਅਰਜ਼ੀ ਨੂੰ ਮੂਵ ਕਰਨਾ ਸੀ। ਇਸ ਬਾਰੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ। ਇਹ ਸਪੱਸ਼ਟ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਭਾਜਪਾ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।


- PTC NEWS

Top News view more...

Latest News view more...

PTC NETWORK