ਬਠਿੰਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, 3 ਦੀ ਹੋਈ ਮੌਤ
Punjab News: ਪੰਜਾਬ ਦੇ ਬਠਿੰਡਾ 'ਚ ਸਥਿਤ ਮੌੜ ਮੰਡੀ ਦੇ ਪਿੰਡ ਢੱਡੇ 'ਚ ਵੱਡਾ ਹਾਦਸਾ ਵਾਪਰਿਆ ਹੈ। ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ ਔਰਤ ਅਤੇ ਉਸ ਦੇ ਪੋਤੇ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਮ੍ਰਿਤਕ ਔਰਤ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਹੀ ਸੀ। ਜਦੋਂ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਘਰ ਦੀ ਛੱਤ ਡਿੱਗੀ ਹੋਈ ਸੀ। ਪਰਿਵਾਰ ਦੇ ਤਿੰਨ ਮੈਂਬਰ ਮਲਬੇ ਹੇਠ ਦੱਬ ਗਏ।
ਪਿੰਡ ਵਾਸੀਆਂ ਨੇ ਤੁਰੰਤ ਉਨ੍ਹਾਂ ਨੂੰ ਮਲਬੇ ਹੇਠੋਂ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਉਥੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਦੀ ਮਾਸੀ ਆਪਣੇ ਪੋਤੇ-ਪੋਤੀਆਂ ਕੋਲ ਘਰ ਰਹਿ ਰਹੀ ਸੀ। ਤਿੰਨੋਂ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਵਾਪਸ ਆਏ ਸਨ। ਐਤਵਾਰ ਨੂੰ ਮੀਂਹ ਪੈਣ ਤੋਂ ਬਾਅਦ ਦੇਰ ਰਾਤ ਜਦੋਂ ਪਰਿਵਾਰਕ ਮੈਂਬਰ ਸੌਂ ਰਹੇ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ।
- PTC NEWS