Amritsar News : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਿਬੜੂਗੜ੍ਹ ਦੀ ਕਮੇਟੀ ਨੂੰ ਲੈ ਕੇ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
Amritsar News : ਅਸਾਮ ਦੇ ਡਿਬੜੂਗੜ੍ਹ ਵਿੱਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨੂੰ ਲੈ ਕੇ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜੋਨ ਧੋਬੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਚਲਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਦਾਰ ਸਾਹਿਬ ਜਾਣੂ ਕਰਵਾਇਆ।
ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਅਸਾਮ ਦੇ ਡਿਬੜੂਗੜ੍ਹ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਆਗੂ ਦਲਜੀਤ ਸਿੰਘ ਸੇਠੀ ਵੱਲੋਂ 18 ਅਗਸਤ ਨੂੰ ਗੈਰ ਸੰਵਿਧਾਨਿਕ ਮੀਟਿੰਗ ਕੀਤੀ ਗਈ ਸੀ। ਉਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਹਨਾਂ ਕਿਹਾ ਕਿ ਇਹ ਮੀਟਿੰਗ ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜ਼ੋਨ ਦੇ ਨਿਯਮਾਂ ਦੀ ਉਲੰਘਣਾ ਕਰਦੀ ਸੀ।
ਆਗੂਆਂ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧੋਬੜੀ ਸਾਹਿਬ ਤੋਂ ਆਏ ਹਨ। ਉਹਨਾਂ ਕਿਹਾ ਕਿ ਅਸੀਂ ਪ੍ਰਬੰਧਕ ਕਮੇਟੀ ਚਲਾ ਰਹੇ ਹਾਂ, ਪਰ ਕੁਝ ਲੋਕ ਰਾਜਨੀਤਿਕ ਦਬਾਅ ਹੇਠ ਉਹਨਾਂ ਨੂੰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਹੀਂ ਚਲਾਉਂਦੇ ਦੇ ਰਹੇ, ਜਿਸ ਦੇ ਵਿਰੁੱਧ ਉਹ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਮੰਗ ਪੱਤਰ ਦੇਣ ਆਏ ਹਨ ਅਤੇ ਆਸ ਕਰਦੇ ਹਨ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਇਸ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਐਲਾਨ ਕਰਨਗੇ। ਜਿਸ ਨਾਲ ਕਿ ਉਹਨਾਂ ਨੂੰ ਅਸਾਮ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਦਾ ਪ੍ਰਬੰਧ ਚਲਾਉਣ ਦੇ ਵਿੱਚ ਕੋਈ ਦਿੱਕਤ ਪਰੇਸ਼ਾਨੀ ਨਾ ਆਵੇ।
ਇਹ ਵੀ ਪੜ੍ਹੋ : Khanna Murder : 3 ਬੱਚਿਆਂ ਦੀ ਮਾਂ ਦਾ ਕਤਲ, ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
- PTC NEWS