Mon, Jan 30, 2023
Whatsapp

ਟਰੱਕ ਨੇ ਐਕਟਿਵਾ 'ਤੇ ਸਵਾਰ 3 ਭੈਣਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਕਪੂਰਥਲਾ ਦੇ ਇਕ ਪਿੰਡ ਵਿਚ ਭਿਆਨਕ ਸੜਕ ਹਾਦਸੇ ਵਿਚ ਤਿੰਨ ਭੈਣਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿਚ ਇਕ ਦੀ ਮੌਤ ਹੋ ਗਈ।

Written by  Ravinder Singh -- December 31st 2022 03:59 PM
ਟਰੱਕ ਨੇ ਐਕਟਿਵਾ 'ਤੇ ਸਵਾਰ 3 ਭੈਣਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਟਰੱਕ ਨੇ ਐਕਟਿਵਾ 'ਤੇ ਸਵਾਰ 3 ਭੈਣਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਕਪੂਰਥਲਾ : ਕਪੂਰਥਲਾ ਦੇ ਪਿੰਡ ਭੀਲਾ ਨੇੜੇ ਸ਼ਨੀਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਸੰਘਣੀ ਧੁੰਦ ਕਾਰਨ ਇਕ ਐਕਟਿਵਾ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ 'ਚ ਐਕਟਿਵਾ 'ਤੇ ਸਵਾਰ ਤਿੰਨ ਸਕੀਆਂ ਭੈਣਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਈਆਂ। ਦੋਹਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਹਸਪਤਾਲ ਲਿਆਂਦਾ ਗਿਆ, ਜਿੱਥੋਂ ਇਕ ਨੂੰ ਗੰਭੀਰ ਹਾਲਤ ਵਿੱਚ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਇਕ ਭੈਣ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।ਜਾਣਕਾਰੀ ਅਨੁਸਾਰ ਪਿੰਡ ਮਹਿਮਦਵਾਲ ਦੀਆਂ ਰਹਿਣ ਵਾਲੀਆਂ 3 ਭੈਣਾਂ ਅਮਨਦੀਪ ਕੌਰ, ਕਮਲਦੀਪ ਕੌਰ ਅਤੇ ਪਵਨਦੀਪ ਕੌਰ ਆਈਟੀਸੀ ਕੰਪਨੀ ਵਿੱਚ ਕੰਮ ਕਰਦੀਆਂ ਹਨ।  ਸਵੇਰੇ ਉਹ ਰੋਜ਼ਾਨਾ ਦੀ ਤਰ੍ਹਾਂ ਐਕਟਿਵਾ 'ਤੇ ਸਵਾਰ ਹੋ ਕੇ ਆਈਟੀਸੀ ਕੰਪਨੀ 'ਚ ਕੰਮ 'ਤੇ ਜਾ ਰਹੀ ਸੀ। ਧੁੰਦ ਕਾਰਨ ਪਿੰਡ ਭੀਲਾ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਮੌਕੇ 'ਤੇ ਮੌਜੂਦ ਰਾਹਗੀਰਾਂ ਨੇ 108 'ਤੇ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ। ਤਿੰਨਾਂ ਭੈਣਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ।

ਇਹ ਵੀ ਪੜ੍ਹੋ: ਲੁਧਿਆਣਾ 'ਚ ਕੁੱਤਿਆਂ ਨੇ ਨੋਚਿਆ ਬੱਚਾ, ਸਰਪੰਚ ਨੇ ਬਚਾਈ ਜਾਨ

ਇਸ ਦੌਰਾਨ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਸਿੰਘ ਨੇ ਇਕ ਭੈਣ ਅਮਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਕਮਲਦੀਪ ਕੌਰ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਤੀਜੀ ਜ਼ਖ਼ਮੀ ਭੈਣ ਪਵਨਦੀਪ ਕੌਰ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਚੱਲ ਰਿਹਾ ਹੈ।

- PTC NEWS

adv-img

Top News view more...

Latest News view more...