Advertisment

ਗਲ਼ੀ 'ਚ ਖੜ੍ਹੇ ਹੋਣ ਨੂੰ ਲੈ ਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

author-image
Ravinder Singh
Updated On
New Update
ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ
Advertisment

ਅੰਮ੍ਰਿਤਸਰ: ਪੰਜਾਬ ਵਿਚ ਗ਼ੈਰ ਸਮਾਜਿਕ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਕਤਲ, ਲੁੱਟ-ਖੋਹ ਤੇ ਹੋਰ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਮਨ ਐਵੇਨਿਊ ਦਾ ਹੈ ਜਿਥੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੋਲੀਆਂ ਚਲਾਉਣ ਵਾਲੇ ਲੋਕਾਂ ਉਪਰ ਰੰਜ਼ਿਸ਼ ਤਹਿਤ ਕਤਲ ਦੇ ਇਲਜ਼ਾਮ ਲਗਾਏ ਹਨ।

Advertisment



ਪਰਿਵਾਰ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦਾ ਬੇਟਾ ਰਾਹੁਲ ਅਮਨ ਐਵਨਿਊ ਨਜ਼ਦੀਕ ਪੁੱਜਿਆ ਤਾਂ ਭੱਟੀ ਨਾਮਕ ਵਿਅਕਤੀ ਨੇ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ। ਇਸੇ ਤਹਿਤ ਭੱਟੀ ਵੱਲੋਂ ਉਨ੍ਹਾਂ ਦੇ ਬੇਟੇ ਰਾਹੁਲ ਉੱਤੇ ਗੋਲੀ ਚਲਾਈ ਗਈ। ਰਾਹੁਲ ਦੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।



Advertisment

ਮ੍ਰਿਤਕ ਰਾਹੁਲ ਦੇ ਜੀਜੇ ਗੌਰਵ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਭੱਟੀ ਨਾਂ ਦੇ ਵਿਅਕਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਾਹੁਲ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਉੱਥੇ ਸਜਾਵਟ ਦਾ ਸਾਮਾਨ ਲੈਣ ਗਿਆ ਸੀ ਤੇ ਭੱਟੀ ਨੇ ਕਿਹਾ ਕਿ ਉਨ੍ਹਾਂ ਦੀ ਗਲੀ 'ਚ ਵੀ ਖੜ੍ਹੇ ਨਹੀਂ ਹੋ ਸਕਦੇ ਜਿਸ ਮਗਰੋਂ ਪਹਿਲਾਂ ਰਾਹੁਲ ਨਾਲ ਕੁੱਟਮਾਰ ਕੀਤੀ ਤੇ ਫਿਰ ਉਸ ਨੂੰ  2 ਗੋਲੀਆਂ ਮਾਰ ਦਿੱਤੀਆਂ। ਇਸ ਨਾਲ ਰਾਹੁਲ ਦੀ ਮੌਤ ਹੋ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਮੁਲਜ਼ਮਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਨੇ ਮੁਲਜ਼ਮਾਂ ਉੱਤੇ ਮਕਾਨ ਹੜਪਣ ਦੇ ਇਲਜ਼ਾਮ ਵੀ ਲਾਏ।

ਇਹ ਵੀ ਪੜ੍ਹੋ : 'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ

ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਸ 'ਚ ਇਕ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰ ਵੱਲੋਂ ਬਿਆਨ ਨਹੀ ਆਏ ਪਰ ਪੁਲਿਸ ਵੱਲੋਂ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪਰਿਵਾਰ ਵੱਲੋਂ ਜੋ ਬਿਆਨ ਦਿੱਤੇ ਜਾਣਗੇ, ਉਸ ਮਗਰੋਂ ਕਾਰਵਾਈ ਕੀਤੀ ਜਾਵੇਗੀ।

- PTC NEWS
murder crimenews amritsar
Advertisment

Stay updated with the latest news headlines.

Follow us:
Advertisment