Youth Brutally Murder : ਤਲਵੰਡੀ ਸਾਬੋ ’ਚ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ ; ਹੋਈ ਮੌਤ, ਨਾਜ਼ਾਇਜ ਸੰਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ
Youth Brutally Murder : ਪੰਜਾਬ ’ਚ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਜਿਸ ਦੇ ਚੱਲਦੇ ਸੂਬੇ ’ਚ ਕਾਨੂੰਨ ਵਿਵਸਥਾ ਦਾ ਜਨਾਜਾ ਉੱਠ ਗਿਆ ਹੈ। ਇਸੇ ਤਰ੍ਹਾਂ ਦਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਦੱਸ ਦਈਏ ਕਿ ਪਿੰਡ ਬੰਗੀ ਨਿਹਾਲ ਸਿੰਘ ’ਚ ਨਾਜ਼ਾਇਜ ਸੰਬਧਾਂ ਦੇ ਚੱਲਦੇ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਰ ਰਾਤ ਨੂੰ ਘਰ ਆਏ ਨੌਜਵਾਨ ਨੂੰ ਦਰਖੱਤ ਨਾਲ ਬੰਨ੍ਹ ਕੇ ਕੁੱਟ ਕੁੱਟ ਕੇ ਮਾਰ ਦਿੱਤਾ। ਇਨ੍ਹਾਂ ਹੀ ਨੌਜਵਾਨ ਦਾ ਮੋਟਰਸਾਈਕਲ ਵੀ ਉਨ੍ਹਾਂ ਦੇ ਘਰ ਤੋਂ ਹੀ ਬਰਾਮਦ ਹੋਇਆ ਹੈ।
ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦਾ ਕਤਲ ਹੋਇਆ ਹੈ ਉਹ ਚੋਰੀ ਕਰਨ ਦੇ ਇਰਾਦੇ ਨਾਲ ਘਰ ’ਚ ਦਾਖਿਲ ਹੋਇਆ ਸੀ ਪਰ ਦੂਜੇ ਪਾਸੇ ਪੁਲਿਸ ਮਾਮਲੇ ਨੂੰ ਨਾਜਾਇਜ਼ ਸਬੰਧਾਂ ਦੇ ਕਾਰਨ ਕਤਲ ਕਰਨ ਬਾਰੇ ਦੱਸ ਰਹੀ ਹੈ।
ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦਕਿ ਲਾਸ਼ ਨੂੰ ਪੋਸਟਮਾਰਟਮ ਦੇ ਲਈ ਤਲਵੰਡੀ ਸਾਬੋ ਦੇ ਹਸਪਤਾਲ ’ਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Government Debt : ਪੰਜਾਬ ’ਚ ਵੱਡਾ ਆਰਥਿਕ ਸੰਕਟ ! ਹੋਰ ਕਰਜ਼ਾ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ-ਸੂਤਰ
- PTC NEWS