Punjab Weather Update : ਪੰਜਾਬ 'ਚ 2 ਦਿਨ ਤੱਕ ਹੋਵੇਗੀ ਬਾਰਿਸ਼, ਮੁੜ ਵਧੇਗੀ ਠੰਡ, ਮੌਸਮ ਨੂੰ ਲੈ ਕੇ ਅਲਰਟ ਜਾਰੀ
Punjab Weather Update : ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦਕਿ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ 'ਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ।
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਇੱਕ ਨਵਾਂ ਪੱਛਮੀ ਗੜਬੜ 9 ਮਾਰਚ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਜ਼ਿਆਦਾ ਹੋਵੇਗਾ। ਬਰਫਬਾਰੀ ਹੋ ਸਕਦੀ ਹੈ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ।
ਇਨ੍ਹਾਂ ਪੱਛਮ ਗੜਬੜੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲ ਰਿਹਾ ਹੈ। ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਨ੍ਹਾਂ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
- PTC NEWS