Sweet Potato Benefits: ਭਾਰ ਘਟਾਉਣ ਲਈ ਫਾਇਦੇਮੰਦ ਹੈ ਭੁੰਨੀ ਹੋਈ ਸ਼ਕਰਕੰਦੀ, ਜਾਣੋ ਹੋਰ ਕੀ ਹਨ ਫਾਇਦੇ
Roasted Sweet Potato Benefits: ਸ਼ਕਰਕੰਦੀ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮਾਨੀਆਂ ਜਾਂਦਾ ਹੈ। ਕਿਉਂਕਿ ਇਹ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਕਈ ਤਰੀਕਿਆਂ ਨਾਲ ਸ਼ਕਰਕੰਦੀ ਦਾ ਸੇਵਨ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਸ਼ਕਰਕੰਦੀ ਨੂੰ ਭੁਨਕੇ ਖਾਦਾਂ ਹੈ?
ਭੁੰਨੀ ਹੋਈ ਸ਼ਕਰਕੰਦੀ ਖਾਣਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਮਾਨੀਆਂ ਜਾਂਦਾ ਹੈ। ਕਿਉਂਕਿ ਇਹ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਬੀ, ਵਿਟਾਮਿਨ ਡੀ, ਕਾਰਬੋਹਾਈਡ੍ਰੇਟ, ਪ੍ਰੋਟੀਨ, ਕੈਲੋਰੀ, ਫਾਈਬਰ ਵਰਗੇ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਭਾਰ ਘਟਾਉਣ ਦੇ ਨਾਲ ਨਾਲ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਭੁੰਨੀ ਹੋਈ ਸ਼ਕਰਕੰਦੀ ਖਾਣ ਦੇ ਕੀ ਫਾਇਦੇ ਹਨ।
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :
ਜੇਕਰ ਤੁਸੀਂ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਭੁੰਨੀ ਹੋਈ ਸ਼ਕਰਕੰਦੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦਾ ਹੈ।
ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ 'ਚ ਮਦਦਗਾਰ :
ਭੁੰਨੀ ਹੋਈ ਸ਼ਕਰਕੰਦੀ ਖਾ ਕੇ ਵੀ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮੱਦਦ ਕਰਦਾ ਹੈ।
ਭਾਰ ਘਟਾਉਣ ਲਈ ਫਾਇਦੇਮੰਦ :
ਜੇਕਰ ਤੁਸੀਂ ਵੀ ਭਾਰ ਵਧਣ ਤੋਂ ਪ੍ਰੇਸ਼ਾਨ ਰਹਿੰਦੇ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਭੁੰਨੀ ਹੋਈ ਸ਼ਕਰਕੰਦੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ।
ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ :
ਜੇਕਰ ਤੁਸੀਂ ਭੁੰਨੀ ਹੋਈ ਸ਼ਕਰਕੰਦੀ ਦਾ ਸੇਵਨ ਕਰਦੇ ਹੋ ਤਾਂ ਇਹ ਚਮੜੀ ਲਈ ਫਾਇਦੇਮੰਦ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।
ਦਿਲ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :
ਜੇਕਰ ਤੁਸੀਂ ਆਪਣੇ ਦਿਨ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਭੁੰਨੀ ਹੋਈ ਸ਼ਕਰਕੰਦੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਦਾ ਸੇਵਨ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਅਤੇ ਚੰਗੇ ਕੋਲੇਸਟ੍ਰੋਲ ਨੂੰ ਵਧਾਉਣ ਵਿਚ ਮਦਦ ਕਰਦਾ ਹੈ, ਜੋ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
ਪਾਚਨ ਨੂੰ ਸੁਧਾਰਨ 'ਚ ਮਦਦਗਾਰ :
ਪਾਚਨ ਨੂੰ ਸੁਧਾਰਨ ਲਈ ਖਾਉ ਭੁੰਨੀ ਹੋਈ ਸ਼ਕਰਕੰਦੀ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦਾ ਹੈ।
ਡਿਸਕਲੇਮਰ :
ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: ਕੀ ਰੋਜ਼ਾਨਾ ਖਾਲੀ ਪੇਟ ਸੌਗੀ ਦਾ ਪਾਣੀ ਪੀਣਾ ਸਹੀ ਹੈ? ਜਾਣੋ ਇਸਦੇ ਫਾਇਦੇ ਅਤੇ ਨੁਕਸਾਨ
- PTC NEWS