Moga : ਪਿੰਡ ਕਿੱਲੀ ਚਾਹਲਾਂ ਦੇ ਗੁਰਦੁਆਰਾ ਸਹਿਬ ਵਿੱਚੋਂ ਚੋਰ ਦਿਨ-ਦਿਹਾੜੇ ਗੱਲਾ ਲੈ ਕੇ ਹੋਏ ਫ਼ਰਾਰ, ਘਟਨਾ CCTV 'ਚ ਕੈਦ
Moga Jogi pir Gurdwara Sahib : ਮੋਗਾ (Moga News) ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਦਿਖਾਈ ਦੇ ਰਹੇ ਹਨ। ਇਸੇ ਤਹਿਤ ਮੋਗਾ-ਲੁਧਿਆਣਾ ਹਾਈਵੇ ’ਤੇ ਸਥਿਤ ਪਿੰਡ ਕਿੱਲੀ ਚਾਹਲਾਂ ਦੇ ਗੁਰਦੁਆਰਾ ਜੋਗੀ ਪੀਰ ਸਾਹਿਬ ਵਿੱਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਚੋਰ ਗੁਰਦੁਆਰਾ ਸਾਹਿਬ ਦੇ ਬਾਹਰ ਰੱਖੇ ਗੱਲੇ (Golak theft) ਨੂੰ ਚੁੱਕ ਕੇ ਫਰਾਰ ਹੋ ਗਏ। ਚੋਰੀ ਦੀ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਜਾਣਕਾਰੀ ਅਨੁਸਾਰ ਚੋਰ ਦਿਨ ਸਮੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਮੌਕਾ ਦੇਖ ਕੇ ਬਾਹਰ ਰੱਖੇ ਗੱਲੇ ਚੁੱਕ ਕੇ ਲੈ ਗਏ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
ਪੰਚਾਇਤ ਮੈਂਬਰ ਬਲਜਿੰਦਰ ਸਿੰਘ ਨੇ ਚੁੱਕੇ ਨਿਗਰਾਨੀ ’ਤੇ ਸਵਾਲ
ਪਿੰਡ ਕਿੱਲੀ ਚਾਹਲਾਂ ਦੇ ਪੰਚਾਇਤ ਮੈਂਬਰ ਬਲਜਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚੋਂ ਗੱਲੇ ਚੋਰੀ ਹੋਣ ਦਾ ਪਤਾ ਤੀਸਰੇ ਦਿਨ ਲੱਗਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜਿਸ ਦਿਨ ਚੋਰੀ ਦੀ ਘਟਨਾ ਵਾਪਰੀ, ਉਸੇ ਦਿਨ ਇਸ ਦੀ ਨਿਗਰਾਨੀ ਕਿਉਂ ਨਹੀਂ ਕੀਤੀ ਗਈ।
Dearness Allowance ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਦਲੀਲ- 15 ਦਿਨਾਂ 'ਚ 14191 ਕਰੋੜ ਦੇਣਾ ਸੰਭਵ ਨਹੀਂ
ਬਲਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਵਿੱਚ ਇਸ ਤਰ੍ਹਾਂ ਦੀ ਅਣਗਹਿਲੀ ਵਰਤੀ ਗਈ ਹੈ ਤਾਂ ਇਹ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅੰਦਰ ਦਾਖ਼ਲ ਹੋ ਕੇ ਗੁਰੂ ਸਾਹਿਬ ਦੀ ਬੀੜ ਨੂੰ ਨੁਕਸਾਨ ਪਹੁੰਚਾ ਦਿੰਦਾ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੁੰਦੀ? ਉਨ੍ਹਾਂ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ।
ਗ੍ਰੰਥੀ ਸਿੰਘ ਨੇ ਰੱਖਿਆ ਆਪਣਾ ਪੱਖ
ਗ੍ਰੰਥੀ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਘਟਨਾ ਵਾਲੇ ਦਿਨ ਗੁਰਦੁਆਰਾ ਸਾਹਿਬ ਵਿੱਚ ਹੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਉਸ ਦਿਨ ਪਾਠ ਦਾ ਭੋਗ ਪਿਆ ਸੀ ਅਤੇ ਇਸ ਤੋਂ ਬਾਅਦ ਉਹ ਆਪਣੇ ਕਮਰੇ ਵਿੱਚ ਚਲੇ ਗਏ ਸਨ। ਗੁਰਦੁਆਰਾ ਸਾਹਿਬ ਦੇ ਬਾਹਰ ਗੱਲੇ ਰੱਖੇ ਹੋਏ ਸਨ, ਜਿੱਥੋਂ ਚੋਰ ਉਨ੍ਹਾਂ ਨੂੰ ਚੁੱਕ ਕੇ ਲੈ ਗਏ।
ਪੁਲਿਸ ਨੇ ਮੌਕਾ ਦੇਖਿਆ, ਸੀਸੀਟੀਵੀ ਦੇ ਆਧਾਰ ’ਤੇ ਚੋਰਾਂ ਦੀ ਭਾਲ
ਇਸ ਮਾਮਲੇ ਸਬੰਧੀ ਜਦੋਂ ਥਾਣਾ ਅਜੀਤਵਾਲ ਦੇ ਮੁੱਖ ਅਫਸਰ ਜਸਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹੀ ਪਿੰਡ ਕਿੱਲੀ ਚਾਹਲਾਂ ਦੀ ਪੰਚਾਇਤ ਵੱਲੋਂ ਪੁਲਿਸ ਨੂੰ ਗੁਰਦੁਆਰਾ ਸਾਹਿਬ ਵਿੱਚ ਗੱਲੇ ਚੋਰੀ ਹੋਣ ਸਬੰਧੀ ਸੂਚਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ ਅਤੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਵੀਡੀਓ ਦੇ ਆਧਾਰ ’ਤੇ ਚੋਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਚੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
- PTC NEWS