Delhi Excise Policy: ਦਿੱਲੀ ਸ਼ਰਾਬ ਘੁਟਾਲੇ 'ਚ 'ਆਪ' ਨੂੰ ਵੀ ਮੁਲਜ਼ਮ ਬਣਾਉਣ ਦੀ ਤਿਆਰੀ! ਜਾਣੋ ਪੂਰਾ ਮਾਮਲਾ
Delhi Excise Policy: ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਪਾਰਟੀ ਦੇ ਤਿੰਨ ਵੱਡੇ ਆਗੂ ਜੇਲ੍ਹ ਵਿੱਚ ਹਨ। ਇਸ ਦੌਰਾਨ 'ਆਪ' ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਵੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਾਂਚ ਏਜੰਸੀਆਂ ਦਿੱਲੀ ਦੇ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਉਣ ਦੀ ਯੋਜਨਾ ਬਣਾ ਰਹੀਆਂ ਹਨ। ਜਾਂਚ ਏਜੰਸੀਆਂ ਨੇ ਸੁਪਰੀਮ ਕੋਰਟ 'ਚ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਸ਼ਰਾਬ ਨੀਤੀ ਬੇਨਿਯਮੀਆਂ ਦੇ ਮਾਮਲੇ ਵਿੱਚ ‘ਆਪ’ ਨੂੰ ਮੁਲਜ਼ਮ ਬਣਾਉਣ ਬਾਰੇ ਵਿਚਾਰ ਕਰ ਰਹੇ ਹਨ। ਜਿਸ ਕਾਰਨ ਪੂਰੀ ਆਮ ਆਦਮੀ ਪਾਰਟੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇੱਥੇ ਦੱਸਣਯੋਗ ਹੈ ਕਿ ਇਹ ਦਲੀਲ ਜਾਂਚ ਏਜੰਸੀਆਂ ਨੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਦਿੱਤੀ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਭਲਕੇ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ: SYL Canal Issue: SYL ਨਹਿਰ ਵਿਵਾਦ ਨੂੰ ਲੈ ਕੇ ਹਰਿਆਣਾ ਸੀਐਮ ਨੇ ਸੀਐਮ ਮਾਨ ਨੂੰ ਲਿਖਿਆ ਪੱਤਰ, ਨਾਲ ਜਤਾਈ ਇਹ ਉਮੀਦ
- PTC NEWS