Mohali : 'ਪਾਰਟੀ ਛੱਡ ਦੇ ਨਹੀਂ ਤਾਂ ਗੋਲੀ ਮਾਰ ਦੇਣੀ...', ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਮਿਲੀ ਧਮਕੀ
Shiromani Akali Dal : ਇੱਕ ਪਾਸੇ ਜਿੱਥੇ ਸੂਬੇ ਦੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਖਰਾਬ ਹੁੰਦੀ ਜਾ ਰਹੀ ਹੈ ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਹਾਲੀ ਤੋਂ ਮੀਤ ਪ੍ਰਧਾਨ ਸਾਹਿਲ ਗੁਪਤਾ (Sahil Gupta) ਨੂੰ ਧਮਕੀਆਂ ਮਿਲ ਰਹੀਆਂ ਹਨ।
ਸਾਹਿਲ ਗੁਪਤਾ ਨੇ ਦੱਸਿਆ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਲਾਉਂਦੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਦੁਖੀ ਹੋ ਗਏ ਹਨ, ਜਿਸ ਦਾ ਸਿੱਧਾ ਅਸਰ ਮੋਗਾ ਵਿਖ਼ੇ ਹੋਈ ਰੈਲੀ ਵਿੱਚ ਦੇਖਣ ਨੂੰ ਮਿਲਿਆ ਹੈ।
ਉਹਨਾਂ ਕਿਹਾ ਕਿ ਬੀਤੇ ਕੱਲ ਮੋਹਾਲੀ ਵਿਖ਼ੇ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਦੇ ਕੀਤੇ ਕਤਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੱਚੇ ਸਿਪਾਹੀ ਹਨ ਇਥੇ ਪਾਰਟੀ ਲਈ ਵੱਧ ਚੜ ਕੇ ਕੰਮ ਕਰਦੇ ਰਹਿੰਣਗੇ।
- PTC NEWS