Mon, Dec 8, 2025
Whatsapp

Jalandhar Accident : ਛੋਟੇ ਹਾਥੀ ਤੇ PRTC ਬੱਸ ਦੀ ਟੱਕਰ, ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ

Jalandhar Accident : ਜਲੰਧਰ ਦੇ ਕਪੂਰਥਲਾ ਰੋਡ 'ਤੇ ਮੰਗਲਵਾਰ ਸਵੇਰੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਇੱਕ ਤੇਜ਼ ਰਫ਼ਤਾਰ ਪੀ.ਆਰ.ਟੀ.ਸੀ. ਬੱਸ ਸਾਹਮਣੇ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟਾ ਹਾਥੀ ਚਕਨਾਚੂਰ ਹੋ ਗਈ ਅਤੇ ਉਸ ਵਿੱਚ ਸਵਾਰ ਤਿੰਨਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ

Reported by:  PTC News Desk  Edited by:  Shanker Badra -- August 19th 2025 09:56 AM
Jalandhar Accident : ਛੋਟੇ ਹਾਥੀ ਤੇ PRTC ਬੱਸ ਦੀ ਟੱਕਰ, ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ

Jalandhar Accident : ਛੋਟੇ ਹਾਥੀ ਤੇ PRTC ਬੱਸ ਦੀ ਟੱਕਰ, ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ

Jalandhar Accident :  ਜਲੰਧਰ ਦੇ ਕਪੂਰਥਲਾ ਰੋਡ 'ਤੇ ਮੰਗਲਵਾਰ ਸਵੇਰੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਇੱਕ ਤੇਜ਼ ਰਫ਼ਤਾਰ ਪੀ.ਆਰ.ਟੀ.ਸੀ. ਬੱਸ ਸਾਹਮਣੇ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟਾ ਹਾਥੀ ਚਕਨਾਚੂਰ ਹੋ ਗਈ ਅਤੇ ਉਸ ਵਿੱਚ ਸਵਾਰ ਤਿੰਨਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਸਬਜ਼ੀ ਵੇਚਣ ਵਾਲੇ ਈਸ਼ਵਰ ਲਾਲ, ਮੁਕੇਸ਼ ਅਤੇ ਡਰਾਈਵਰ ਰਾਕੇਸ਼ ਵਜੋਂ ਹੋਈ ਹੈ, ਜੋ ਕਪੂਰਥਲਾ ਦੇ ਰਹਿਣ ਵਾਲੇ ਹਨ। ਇਹ ਤਿੰਨੋਂ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ। ਇਹ ਕਪੂਰਥਲਾ ਵਿੱਚ ਸਬਜ਼ੀ ਵੇਚਦੇ ਸਨ। ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ।   ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਪੂਰਥਲਾ-ਜਲੰਧਰ ਸੜਕ 'ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਅਤੇ ਪ੍ਰਸ਼ਾਸਨ ਤੋਂ ਆਰੋਪੀ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।


 ਸਬਜ਼ੀਆਂ ਖਰੀਦਣ ਲਈ ਜਲੰਧਰ ਆ ਰਹੇ ਸਨ

ਦੱਸਿਆ ਜਾ ਰਿਹਾ ਹੈ ਕਿ ਉਹ ਹਰ ਰੋਜ਼ ਵਾਂਗ ਅੱਜ ਸਵੇਰੇ ਵੀ ਇਹ ਜਲੰਧਰ ਸਬਜ਼ੀ ਮੰਡੀ ਤੋਂ ਸਬਜ਼ੀ ਖਰੀਦਣ ਜਾ ਰਹੇ ਸਨ। ਜਦੋਂ ਉਹ ਮੰਡੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਨੂੰ ਬੜੀ ਜੱਦੋ ਜਹਿਦ ਤੋਂ ਬਾਅਦ ਛੋਟੇ ਹਾਥੀ ਵਿਚੋਂ ਬਾਹਰ ਕੱਢਿਆ ਗਿਆ।

 ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਕੀਤਾ ਸ਼ਾਂਤ  

ਜਾਣਕਾਰੀ ਮਿਲਦੇ ਹੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸੜਕ 'ਤੇ ਲੰਬੇ ਸਮੇਂ ਤੋਂ ਹਾਦਸੇ ਹੋ ਰਹੇ ਹਨ ਪਰ ਪ੍ਰਸ਼ਾਸਨ ਇਸ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ ਹੈ।

- PTC NEWS

Top News view more...

Latest News view more...

PTC NETWORK
PTC NETWORK