Thu, Oct 24, 2024
Whatsapp

ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ View in English

Reported by:  PTC News Desk  Edited by:  Jasmeet Singh -- September 14th 2023 05:53 PM -- Updated: September 14th 2023 05:56 PM
ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ 'ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਮੁਹਾਲੀ: ਸੀ.ਬੀ.ਆਈ ਕੋਰਟ ਵੱਲੋਂ 31 ਸਾਲਾ ਬਾਅਦ 1992 ਦਾ ਇੱਕ ਹੋਰ ਪੁਲਿਸ ਮੁਕਾਬਲਾ ਫਰਜ਼ੀ ਕਰਾਰ ਦਿੱਤਾ ਗਿਆ ਹੈ, ਤਿੰਨ ਥਾਣੇਦਾਰਾਂ ਨੂੰ ਸਾਜ਼ਿਸ਼ ਰਚਣ, ਕਤਲ ਕਰਨ, ਰਿਕਾਰਡ ਬਣਾਉਣ ਦਾ ਦੋਸ਼ੀ ਠਹਿਰਾਇਆ ਗਿਆ ਹੈ। 

ਕੋਰਟ ਨੇ ਸਾਬਕਾ ਡੀ.ਐੱਸ.ਪੀ ਗੁਰਦੇਵ ਸਿੰਘ ਸਣੇ ਸਾਬਕਾ ਇੰਸਪੈਕਟਰ ਧਰਮ ਸਿੰਘ ਅਤੇ ਸਾਬਕਾ ਏ.ਐੱਸ.ਆਈ ਸੁਰਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਪਰੋਕਤ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ ਨਾਲ ਦੋ-ਦੋ ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ। 


ਸੀ.ਬੀ.ਆਈ . ਕੋਰਟ ਨੇ 1992 ਨਾਲ ਸਬੰਧਤ ਫਰਜ਼ੀ ਮੁਕਾਬਲੇ ਦੇ ਮਾਮਲਾ ਸਬੰਧੀ 9 ਸਤੰਬਰ ਨੂੰ ਉਪਰੋਕਤ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ ਅਤੇ ਅੱਜ ਇਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਸੀ। ਇਸ ਮਾਮਲੇ 'ਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ ਪੁਲਿਸ ਮੁਕਾਬਲਾ ਦਿਖਾਇਆ ਗਿਆ ਸੀ। 

ਕੇਸ ਦੀ ਪੈਰਵੀ ਕਰ ਰਹੇ ਵਕੀਲ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੇ 29 ਅਪ੍ਰੈਲ 1992 ਨੂੰ ਹਰਜੀਤ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਜਸਪਿੰਦਰ ਸਿੰਘ ਨੂੰ ਚੁੱਕ ਕੇ ਕਈ ਦਿਨ ਕਥਿਤ ਗੈਰਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ 12 ਮਈ 1992 ਨੂੰ ਬੱਸ ਅੱਡਾ ਠੱਠੀਆਂ  ਨੇੜੇ ਫਰਜ਼ੀ ਪੁਲਿਸ ਮੁਕਾਬਲਾ ਦਿਖਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਸ ਮਾਮਲੇ 'ਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰ ਕੇ ਇਲਜ਼ਾਮ ਲਾਇਆ ਸੀ  ਕਿ ਪਿੰਡ ਬੁੱਟਰ ਮਹਿਤਾ ਨੇੜੇ ਦੇ ਹਰਜੀਤ ਸਿੰਘ ਨੂੰ 29.4.1992 ਨੂੰ ਠੱਠੀਆਂ ਬੱਸ ਸਟੈਂਡ ਤੋਂ ਪੁਲਿਸ ਨੇ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਦੋ ਹੋਰਨਾਂ ਨੌਜਵਾਨਾਂ ਜਸਪਿੰਦਰ ਸਿੰਘ ਜੱਸਾ ਵਾਸੀ ਸ਼ਹਿਜ਼ਾਦਾ ਅਤੇ ਲਖਵਿੰਦਰ ਸਿੰਘ ਲਖਾ ਵਾਸੀ ਚੱਕ ਕਮਾਲ ਖਾਂ ਨਾਲ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

ਇਸ ਕੇਸ ਵਿਚ ਪਹਿਲਾਂ ਵਾਰੰਟ ਅਫ਼ਸਰ ਨਿਯੁਕਤ ਹੋਇਆ ਤੇ ਫਿਰ ਸੈਸ਼ਨ ਜੱਜ ਚੰਡੀਗੜ੍ਹ ਤੋਂ ਇਨਕੁਆਇਰੀ ਕਾਰਵਾਈ ਗਈ ਅਤੇ ਫਿਰ ਸਾਲ 1997 ਵਿਚ ਸੀ.ਬੀ.ਆਈ. ਨੂੰ ਕੇਸ ਦੇ ਦਿੱਤਾ ਗਿਆ।ਕੇਂਦਰੀ ਜਾਂਚ ਏਜੰਸੀ ਨੇ ਸਾਲ 2000 ਵਿਚ 9 ਪੁਲਿਸ ਅਫ਼ਸਰਾਂ ਖ਼ਿਲਾਫ਼ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਸੀ। 

ਇਹ ਕੇਸ ਕਈ ਸਾਲ ਸਟੇਅ 'ਤੇ ਰਿਹਾ ਅਤੇ 31 ਸਾਲਾ ਬਾਅਦ ਫੈਸਲਾ ਹੋਇਆ ਹੈ। ਇਸ ਕੇਸ ਵਿਚ ਬਾਕੀ ਦੋਸ਼ੀਆ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਇਸਦਾ ਇਕ ਪੱਖ ਇਹ ਵੀ ਹੈ ਕਿ ਇਸ ਕੇਸ ਵਿਚ 58 ਗਵਾਹਾਂ ਵਿੱਚੋ 27 ਗਵਾਹਾਂ ਦੀ ਵੀ ਮੌਤ ਹੋ ਗਈ ਸੀ।

- PTC NEWS

Top News view more...

Latest News view more...

PTC NETWORK