adv-img
ਮੁੱਖ ਖਬਰਾਂ

ਸੀਆਈਏ ਸਟਾਫ਼ ਵੱਲੋਂ ਤਿੰਨ ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ

By Jasmeet Singh -- November 3rd 2022 11:04 AM -- Updated: November 3rd 2022 11:12 AM
ਸੀਆਈਏ ਸਟਾਫ਼ ਵੱਲੋਂ ਤਿੰਨ ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ

ਗੁਰਦਾਸਪੁਰ, 3 ਨਵੰਬਰ: ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਹਾਈ ਪ੍ਰੋਫਾਈਲ ਮੁਲਜ਼ਮ 72.5 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦੇ ਸਨ। ਮੁੰਬਈ 'ਚ 22 ਜੁਲਾਈ ਨੂੰ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਤਿੰਨੇ ਮੁਲਜ਼ਮ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ਤੋਂ ਬਰਾਮਦ 72.5 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦੇ ਸਨ। ਗੁਰਸੇਵਕ ਸਿੰਘ ਵਾਸੀ ਪਿੰਡ ਪੰਡੋਰੀ ਗੁਰਦਾਸਪੁਰ, ਮਨਜੀਤ ਸਿੰਘ ਪਿੰਡ ਮਾਵਾ ਅਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਥਾਣਾ ਲੋਪੋਕੇ ਇਨ੍ਹਾਂ ਤਿੰਨਾਂ ਨੂੰ ਗੁਰਦਾਸਪੁਰ ਸੀਆਈਏ ਸਟਾਫ਼ ਵੱਲੋਂ ਨਾਕਾਬੰਦੀ ਦਰਮਿਆਨ ਚੈਕਿੰਗ ਦੌਰਾਨ ਕਾਬੂ ਕੀਤਾ ਗਿਆ। ਪੁਲਿਸ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ 32 ਬੋਰ ਦਾ ਰਿਵਾਲਵਰ ਅਤੇ 12 ਰੌਂਦ ਵੀ ਬਰਾਮਦ ਹੋੇਏ ਹਨ। ਤਿੰਨੋਂ ਮੁਲਜ਼ਮ ਥਾਰ ਗੱਡੀ 'ਤੇ ਅੰਮ੍ਰਿਤਸਰ ਤੋਂ ਗੁਰਦਾਸਪੁਰ ਜਾ ਰਹੇ ਸਨ। ਥੋੜੀ ਦੇਰ ਬਾਅਦ ਗੁਰਦਾਸਪੁਰ ਪੁਲਿਸ ਇਸ ਮਾਮਲੇ 'ਤੇ ਪ੍ਰੈਸ ਵਾਰਤਾ ਕਰਨ ਜਾ ਰਹੀ ਹੈ।

- PTC NEWS

adv-img
  • Share