Mon, Dec 22, 2025
Whatsapp

ਇਟਲੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ’ਚ ਵਾਪਰੇ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਖਰਾਬ ਮੌਸਮ ਦੇ ਕਰਕੇ ਬੀਤੀ ਸ਼ਾਮ ਨੂੰ ਇਕ ਕਾਰ ਨਹਿਰ ਵਿੱਚ ਡਿੱਗ ਗਈ ਸੀ।

Reported by:  PTC News Desk  Edited by:  Aarti -- January 17th 2023 05:13 PM
ਇਟਲੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਮਨਿੰਦਰ ਮੋਂਗਾ (ਅੰਮ੍ਰਿਤਸਰ, 17 ਜਨਵਰੀ): ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਿਦੇਸ਼ ਜਾ ਕੇ ਆਪਣਾ ਭਵਿੱਖ ਸੁਧਾਰਨਾ ਚਾਹੁੰਦੇ ਹਨ ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੋ ਪਾਉਂਦਾ ਹੈ। ਇਸੇ ਤਰ੍ਹਾਂ ਦਾ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵੈਰਨੇਲਾ ਵਿਖੇ ਖਰਾਬ ਮੌਸਮ ਦੇ ਕਰਕੇ ਬੀਤੀ ਸ਼ਾਮ ਨੂੰ ਇਕ ਕਾਰ ਨਹਿਰ ਵਿੱਚ ਡਿੱਗ ਗਈ ਜਿਸ ਕਾਰਨ ਇਸ ਹਾਦਸੇ ’ਚ 2 ਪੰਜਾਬੀ ਮੁੰਡੇ ਅਤੇ 1 ਪੰਜਾਬੀ ਕੁੜੀ ਦੀ ਮੌਤ ਹੋ ਗਈ। ਜਿੰਨ੍ਹਾਂ ’ਚ 2 ਸਕੇ ਭੈਣ ਭਰਾ ਅਮ੍ਰਿਤਪਾਲ ਸਿੰਘ ਅਤੇ ਬਲਪ੍ਰੀਤ ਕੌਰ ਸ਼ਾਮਲ ਸੀ। ਜੋ ਕਿ ਪਿੰਡ ਚੀਮਾ ਬਾਠ ਤਹਿਸੀਲ ਬਾਬਾ ਬਕਾਲਾ ਜ਼ਿਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਦਕਿ ਤੀਜੇ ਨੌਜਵਾਨ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ ਜੋ ਕਿ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਇਟਲੀ ਵਿਚ ਰਹਿ ਰਹੇ ਸੀ। 


ਦੱਸਿਆ ਜਾ ਰਿਹਾ ਹੈ ਕਿ ਗੱਡੀ ’ਚ 4 ਲੋਕ ਸਵਾਰ ਸੀ ਜਿਨ੍ਹਾਂ ਚ ਤਿੰਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਹੈ ਜਿਸਦਾ ਇਲਾਜ ਚਲ ਰਿਹਾ ਹੈ। 

ਇਹ ਵੀ ਪੜ੍ਹੋ: ਚੰਡੀਗੜ੍ਹ ਨਗਰ ਨਿਗਮ ਚੋਣ: ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਸੀਟਾਂ 'ਤੇ ਭਾਜਪਾ ਦਾ ਕਬਜ਼ਾ

- PTC NEWS

Top News view more...

Latest News view more...

PTC NETWORK
PTC NETWORK