Sun, Feb 5, 2023
Whatsapp

900 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ ਬੇਕਾਬੂ ਕਾਰ, ਤਿੰਨ ਪੰਜਾਬੀ ਨੌਜਵਾਨ ਹਲਾਕ

ਸ਼ਿਮਲਾ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੱਡੀ ’ਚ ਚਾਰ ਨੌਜਵਾਨ ਸਵਾਰ ਸੀ ਜਿਨ੍ਹਾਂ ਚੋਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

Written by  Aarti -- January 24th 2023 03:52 PM
900 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ ਬੇਕਾਬੂ ਕਾਰ, ਤਿੰਨ ਪੰਜਾਬੀ ਨੌਜਵਾਨ ਹਲਾਕ

900 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ ਬੇਕਾਬੂ ਕਾਰ, ਤਿੰਨ ਪੰਜਾਬੀ ਨੌਜਵਾਨ ਹਲਾਕ

ਹਿਮਾਚਲ ਪ੍ਰਦੇਸ਼: ਸ਼ਿਮਲਾ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਿਮਲਾ ਦੇ ਸ਼ੋਘੀ ਮੋਹਲੀ ਬਾਈਪਾਸ ’ਤੇ ਇੱਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ ਜਿਸ ਕਾਰਨ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੱਡੀ ਪੰਜਾਬ ਨੰਬਰ ਦੀ ਸੀ ਅਤੇ ਇਸ ਗੱਡੀ ’ਚ 4 ਲੋਕ ਸਵਾਰ ਸੀ ਜਿਨ੍ਹਾਂ ਚੋਂ ਤਿੰਨ ਦੀ ਮੌਤ ਹੋ ਗਈ ਹੈ। 

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਹਾਦਸੇ ’ਚ ਮ੍ਰਿਤ ਨੌਜਵਾਨਾਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਨਾਲ ਸਬੰਧਿਤ ਦੱਸੇ ਜਾ ਰਹੇ ਹਨ। 


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਜਦੋਂ ਉਹ ਸੋਲਨ ਵੱਲ ਨੂੰ ਜਾ ਰਹੇ ਸੀ ਤਾਂ ਮੋਹਲੀ ਬਾਈਪਾਸ ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ 900 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ। ਉਹ ਸਾਰੇ ਲੋਕ ਕਬਾੜ ਦਾ ਕੰਮ ਕਰਦੇ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਦਿੱਲੀ-ਐੱਨਸੀਆਰ ਸਣੇ ਪੂਰੇ ਉੱਤਰ ਭਾਰਤ

- PTC NEWS

adv-img

Top News view more...

Latest News view more...