Bhogpur News : ਡਰਾਈਵਰ ਨੂੰ ਨੀਂਦ ਆਉਣ ਕਰਕੇ ਦਰੱਖਤ ਨਾਲ ਟਕਰਾਇਆ ਟਿੱਪਰ , ਡਰਾਈਵਰ ਦੀ ਮੌਕੇ 'ਤੇ ਹੋਈ ਮੌਤ
Bhogpur News : ਜਲੰਧਰ -ਜੰਮੂ ਨੈਸ਼ਨਲ ਹਾਈਵੇ 'ਤੇ ਭੋਗਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਟਿੱਪਰ ਡਰਾਈਵਰ ਨੂੰ ਨੀਂਦ ਆਉਣ ਕਰਕੇ ਟਿੱਪਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਰਕੇ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਮ੍ਰਿਤਕ ਦੇਹ ਨੂੰ ਟਿੱਪਰ 'ਚੋਂ ਬਾਹਰ ਕੱਢਿਆ।
- PTC NEWS