Traffic Diversion Update : ਪੰਜਾਬ ’ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਫੇਰੀ, ਟ੍ਰੈਫਿਕ ਡਾਇਵਰਸ਼ਨ ਪਲਾਨ ਜਾਰੀ
Traffic Diversion Update : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ 'ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਵੇਗੀ। ਜਦਕਿ ਸ਼ਾਮ ਨੂੰ ਮੁਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਿਵਿਕ ਰਿਸੇਪਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।
ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਮੁਹਾਲੀ ਦੇ ਪੰਜ ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਉਡਾਣ ਭਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਮੁਹਾਲੀ ਪੁਲੀਸ ਨੇ ਟਰੈਫਿਕ ਰੂਟ ਪਲਾਨ ਜਾਰੀ ਕਰ ਦਿੱਤਾ ਹੈ।
ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਰਾਸ਼ਟਰਪਤੀ ਪੰਜਾਬ ਰਾਜ ਭਵਨ ਵਿੱਚ ਦੋ ਦਿਨ ਰੁਕੇਗਾ। ਉਹ ਕੱਲ੍ਹ ਸ਼ਾਮ ਚੰਡੀਗੜ੍ਹ ਪੁੱਜੀ, ਜਿੱਥੇ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀ ਖੁਦ ਸਥਿਤੀ ਨੂੰ ਸੰਭਾਲ ਰਹੇ ਹਨ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਪੰਦਰਾਂ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ।
ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਦੀ ਫੇਰੀ ਦੇ ਸਬੰਧ ਵਿੱਚ ਟ੍ਰੈਫਿਕ ਡਾਇਵਰਸ਼ਨ ਪਲਾਨ
ਪਟਿਆਲਾ ਤੋਂ ਚੰਡੀਗੜ੍ਹ
ਦੂਜਾ ਰਸਤਾ
ਜ਼ੀਰਕਪੁਰ ਤੋਂ ਖਰੜ ਤੱਕ ਜਨਤਾ ਲਈ ਰੂਟ ਪਲਾਨ
ਖਰੜ ਤੋਂ ਜ਼ੀਰਕਪੁਰ ਲਈ ਰੂਟ ਪਲਾਨ
ਖਰੜ ਤੋਂ ਅੰਬਾਲਾ
- PTC NEWS