Toronto Shooting : ਕੈਨੇਡਾ ਦੇ ਟੋਰਾਂਟੋ 'ਚ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਤੇ ਕਈ ਜ਼ਖਮੀ, ਹਮਲਾਵਰ ਦੀ ਭਾਲ ਜਾਰੀ
Toronto Shooting: ਕੈਨੇਡਾ ਵਿੱਚ ਇੱਕ ਵਾਰ ਫਿਰ ਸਮੂਹਿਕ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਟੋਰਾਂਟੋ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ ਜਦੋਂ ਕਿ ਪੰਜ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਸਥਾਨਕ ਮੀਡੀਆ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਲਾਰੈਂਸ ਹਾਈਟਸ ਇਲਾਕੇ ਵਿੱਚ ਵਾਪਰੀ। ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਟੋਰਾਂਟੋ ਪੁਲਿਸ ਅਤੇ ਪੈਰਾਮੈਡਿਕਸ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਮੰਗਲਵਾਰ ਰਾਤ 8:30 ਵਜੇ ਇਸ ਗੋਲੀਬਾਰੀ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਨੁਸਾਰ ਇਸ ਗੋਲੀਬਾਰੀ ਵਿੱਚ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੈ।
Shooting:(UPDATE)
-5 people transported to hospital w/gunshot wounds
-injuries are unknown at this time
-Command Post is being set up in the Ranee Ave Flemington Rd area
-more info to follow#GO1154114
^av — Toronto Police Operations (@TPSOperations) June 4, 2025
ਪੁਲਿਸ ਇਸ ਸਮੇਂ ਇਸ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪੁਲਿਸ ਸ਼ੱਕੀ ਦੀ ਭਾਲ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਨੇ ਰਾਣੀ ਐਵੇਨਿਊ ਅਤੇ ਫਲੇਮਿੰਗਟਨ ਰੋਡ ਦੇ ਨੇੜੇ ਇੱਕ ਕਮਾਂਡ ਪੋਸਟ ਵੀ ਸਥਾਪਤ ਕੀਤੀ ਹੈ। ਨਾਲ ਹੀ ਘਟਨਾ ਸਥਾਨ ਦੇ ਆਲੇ-ਦੁਆਲੇ ਲਗਾਏ ਗਏ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ।
- With inputs from agencies