Tarn Taran Triple Murder: ਤਰਨਤਾਰਨ ’ਚ ਤੀਹਰਾ ਕਤਲਕਾਂਡ, ਘਰ ਵਿੱਚ 3 ਜੀਆਂ ਦਾ ਬੇਰਹਿਮੀ ਨਾਲ ਕਤਲ
Tarn Taran Triple Murder: ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਤੀਹਰਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਪਤੀ ਪਤਨੀ ਅਤੇ ਭਰਜਾਈ ਦੀ ਅਣਪਛਾਤੇ ਵਿਅਕਤੀਆ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ ਘਰ ਵਿਚ ਹੀ ਕਤਲ ਕੀਤਾ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ-ਵੱਖ ਕਮਰਿਆਂ ਵਿਚ ਪਈਆਂ ਹੋਈਆਂ ਮਿਲੀਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਫਿਲਹਾਲ ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬੇਰਹਿਮੀ ਨਾਲ ਕੀਤੀ ਗਿਆ ਕਤਲ
ਪੁਲਿਸ ਅਨੁਸਾਰ ਇੱਕੋ ਪਰਿਵਾਰ ਦੇ ਤਿੰਨੋਂ ਮੈਂਬਰਾਂ ਦੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਹੋਏ ਸਨ। ਦੋਵੇਂ ਔਰਤਾਂ ਲਖਵਿੰਦਰ ਕੌਰ ਅਤੇ ਸੀਤਾ ਕੌਰ ਇਕ ਕਮਰੇ ਵਿਚ ਜਦੋਂਕਿ ਇਕਬਾਲ ਸਿੰਘ ਦੀ ਲਾਸ਼ ਵੱਖਰੇ ਕਮਰੇ ਵਿਚੋਂ ਮਿਲੀ। ਤਿੰਨਾਂ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਮੂੰਹ ਸਮੇਤ ਪੂਰੇ ਚਿਹਰੇ 'ਤੇ ਟੇਪ ਚਿਪਕਾਈ ਗਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੁੱਧਵਾਰ ਸਵੇਰੇ ਕੋਈ ਘਰੋਂ ਬਾਹਰ ਨਹੀਂ ਨਿਕਲਿਆ।
'ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ'
ਪੁਲਿਸ ਮੁਤਾਬਕ ਜਾਂਚ ਦੌਰਾਨ ਘਰ ਅੰਦਰ ਸਮਾਨ ਖਿੱਲਰਿਆ ਹੋਇਆ ਪਾਇਆ ਗਿਆ। ਕਮਰੇ ਦੀਆਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ। ਸ਼ੱਕ ਹੈ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਹਾਲਾਂਕਿ ਘਰ 'ਚੋਂ ਕੀ ਗਾਇਬ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਨਾਲ ਹੀ ਨੌਕਰ ਗਾਇਬ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Earthquake in Punjab: ਅੱਧੀ ਰਾਤ ਨੂੰ ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ
- PTC NEWS