MP News : ਟਰੱਕ ਤੇ ਬੱਸ ਦੀ ਭਿਆਨਕ ਟੱਕਰ, 9 ਲੋਕਾਂ ਦੀ ਮੌਕੇ 'ਤੇ ਮੌਤ, 20 ਤੋਂ ਵੱਧ ਜ਼ਖ਼ਮੀ
Madhya Pardesh News : ਮੱਧ ਪ੍ਰਦੇਸ਼ ਦੇ ਮੈਹਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਵਾਰੀਆਂ ਨਾਲ ਭਰੀ ਬੱਸ ਦੀ ਡੰਪਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਬੱਸ ਵਿੱਚ ਸਵਾਰ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਪ੍ਰਯਾਗਰਾਜ ਤੋਂ ਯਾਤਰੀਆਂ ਨੂੰ ਲੈ ਕੇ ਨਾਗਪੁਰ ਜਾ ਰਹੀ ਸੀ ਕਿ ਇਸ ਦੌਰਾਨ ਬੱਸ ਸੜਕ ਕਿਨਾਰੇ ਖੜ੍ਹੇ ਡੰਪਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਬੱਸ ਪ੍ਰਯਾਗਰਾਜ ਤੋਂ ਨਾਗਪੁਰ ਜਾ ਰਹੀ ਸੀ। ਰਸਤੇ ਵਿੱਚ ਪੱਥਰਾਂ ਨਾਲ ਲੱਦਿਆ ਇੱਕ ਡੰਪਰ ਸੜਕ ਕਿਨਾਰੇ ਖੜ੍ਹਾ ਸੀ, ਜਿਸ ਕਾਰਨ ਉਸ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਅੰਦਰ ਫਸੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜੇਸੀਬੀ ਕਟਰ ਰਾਹੀਂ ਬਾਹਰ ਕੱਢਿਆ ਗਿਆ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਪੁਲਿਸ ਸੁਪਰਡੈਂਟ ਸੁਧੀਰ ਅਗਰਵਾਲ ਨੇ ਦੱਸਿਆ ਕਿ ਬੱਸ ਹਾਈਵੇਅ 'ਤੇ ਟਕਰਾ ਗਈ। ਇਸ ਘਟਨਾ 'ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ ਹਨ। ਜਿਨ੍ਹਾਂ 'ਚੋਂ 3 ਗੰਭੀਰ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਵਿਅਕਤੀਆਂ ਨੇ ਵੀ ਬਾਅਦ ਵਿੱਚ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ, ਜਿਸ ਤੋਂ ਬਾਅਦ 9 ਲੋਕਾਂ ਦੀ ਮੌਤ ਹੋ ਗਈ।
- PTC NEWS