Truck hits Activa: ਟਰੱਕ ਚਾਲਕ ਦੋ ਐਕਟਿਵਾ ਸਵਾਰ ਲੜਕੀਆਂ ਨੂੰ ਟੱਕਰ ਮਾਰ ਹੋਇਆ ਫਰਾਰ, ਲੜਕੀਆਂ ਦੀ ਹਾਲਤ ਗੰਭੀਰ
ਪਟਿਆਲਾ: ਪਟਿਆਲਾ ਦੇ ਰਾਜਪੁਰਾ ਰੋਡ 'ਤੇ ਪਰਸ਼ੂਰਾਮ ਚੌਂਕ ਵਿਖੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ। ਜਦੋ ਇੱਕ ਟਰੱਕ ਚਾਲਕ ਨੇ ਦੋ ਐਕਟਿਵਾ ਸਵਾਰ ਦੋ ਲੜਕੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਹਸਪਤਾਲ ਭਰਤੀ ਕਰਵਾਇਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਲੜਕੀਆ ਐਕਟਿਵਾ ’ਤੇ ਸਵਾਰ ਹੋ ਕੇ ਇੱਥੋ ਲੰਘ ਰਹੀਆਂ ਸੀ ਸੀ ਅਤੇ ਇੱਕ ਟਰੱਕ ਚਾਲਕ ਉਨ੍ਹਾਂ ਨੂੰ ਟੱਕਰ ਮਾਰ ਗਿਆ ਅਤੇ ਇਸ ਘਟਨਾ ਤੋਂ ਬਾਅਦ ਉੱਥੋ ਭੱਜ ਗਿਆ। ਫਿਲਹਾਲ ਉਨ੍ਹਾਂ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਹਾਦਸੇ ਦੇ ਕਾਰਨ ਦੋਵੇਂ ਲੜਕੀਆਂ ਬੂਰੀ ਤਰ੍ਹਾਂ ਜ਼ਖਮੀ ਹੋ ਗਈਆਂ ਸੀ ਜਿਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਇਲਾਜ ਦੇ ਲਈ ਰਾਜੇਂਦਰਾ ਹਸਪਤਾਲ ਭੇਜਿਆ ਗਿਆ ਹੈ।
-ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਬਿਆਨ; ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਰੇਗੀ ਕਾਰਵਾਈ
- PTC NEWS