Trump Vs Trudeau : ਟਰੂਡੋ ਨੇ ਟਰੰਪ ਦੇ ਟੈਰਿਫ ਫੈਸਲੇ 'ਤੇ ਕੀਤਾ ਪਲਟਵਾਰ, ਕਿਹਾ - ਕੈਨੇਡਾ ਵੀ ਨਹੀਂ ਹੱਟੇਗਾ ਪਿੱਛੇ
Trump Vs Trudeau : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਕੈਨੇਡਾ ਤੋਂ ਆਯਾਤ ਹੋਣ ਵਾਲੇ ਸਮਾਨ 'ਤੇ 25 ਫੀਸਦ ਟੈਰਿਫ ਨੂੰ ਮਨਜ਼ੂਰੀ ਦੇ ਦਿੱਤੀ। ਇਸ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਡੋਨਾਲਡ ਟਰੰਪ ਵੱਲੋਂ ਲਗਾਏ ਗਏ ਟੈਰਿਫਾਂ ਦੇ ਜਵਾਬ ਵਿੱਚ ਕੈਨੇਡਾ ਵੀ ਆਪਣੇ ਟੈਰਿਫ ਲਗਾਏਗਾ।
ਟਰੂਡੋ ਨੇ ਕਿਹਾ ਕਿ ਉਹ ਅਮਰੀਕੀਆਂ ਨਾਲ ਸਿੱਧੀ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਕੀਮਤਾਂ ਅਤੇ ਅਮਰੀਕੀ ਅਰਥਵਿਵਸਥਾ 'ਤੇ ਸਿੱਧਾ ਅਸਰ ਪਵੇਗਾ।
ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ 155 ਬਿਲੀਅਨ ਡਾਲਰ ਦੇ ਅਮਰੀਕੀ ਉਤਪਾਦਾਂ 'ਤੇ 25 ਫੀਸਦ ਟੈਰਿਫ ਲਗਾਏਗੀ।
ਉਨ੍ਹਾਂ ਕਿਹਾ ਹੈ ਕਿ ਕੈਨੇਡੀਅਨ ਕੰਪਨੀਆਂ ਨੂੰ ਸਮਾਂ ਦੇਣ ਲਈ, ਇਹ ਟੈਰਿਫ ਮੰਗਲਵਾਰ ਤੋਂ 30 ਬਿਲੀਅਨ ਡਾਲਰ ਦੇ ਉਤਪਾਦਾਂ 'ਤੇ ਲਾਗੂ ਹੋ ਜਾਵੇਗਾ, ਜਦੋਂ ਕਿ 125 ਬਿਲੀਅਨ ਡਾਲਰ ਦੇ ਬਾਕੀ ਉਤਪਾਦਾਂ 'ਤੇ, ਇਸਨੂੰ ਅਗਲੇ 21 ਦਿਨਾਂ ਵਿੱਚ ਲਾਗੂ ਕੀਤਾ ਜਾਵੇਗਾ।
- PTC NEWS