Mon, May 20, 2024
Whatsapp

ਜਲੰਧਰ 'ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ, 6 ਪਿਸਤੌਲ-7 ਮੈਗਜ਼ੀਨ ਹੋਏ ਬਰਾਮਦ

ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

Written by  Amritpal Singh -- May 09th 2024 01:38 PM
ਜਲੰਧਰ 'ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ, 6 ਪਿਸਤੌਲ-7 ਮੈਗਜ਼ੀਨ ਹੋਏ ਬਰਾਮਦ

ਜਲੰਧਰ 'ਚ ਹਥਿਆਰਾਂ ਦੇ ਦੋ ਸਪਲਾਇਰ ਗ੍ਰਿਫਤਾਰ, 6 ਪਿਸਤੌਲ-7 ਮੈਗਜ਼ੀਨ ਹੋਏ ਬਰਾਮਦ

Punjab News: ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ ਛੇ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।



6 ਮਹੀਨਿਆਂ 'ਚ ਵਿਕੀਆਂ 4 ਵੱਡੀਆਂ ਖੇਪਾਂ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਇਸ ਕਾਰਵਾਈ 'ਚ ਸ਼ਾਮਲ ਸੀ। ਪੁਲੀਸ ਨੇ ਮੁਲਜ਼ਮ ਨੂੰ ਜਲੰਧਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੈੱਟਵਰਕ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ। ਮੁਲਜ਼ਮਾਂ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।

ਮੁਲਜ਼ਮਾਂ ਦੇ ਕਿਹੜੇ ਗੈਂਗ ਨਾਲ ਸਬੰਧ ਹਨ, ਇਸ ਬਾਰੇ ਪੁੱਛਗਿੱਛ ਜਾਰੀ ਹੈ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਮੁਲਜ਼ਮਾਂ ਦੇ ਕਿਸ ਗਿਰੋਹ ਨਾਲ ਸਬੰਧ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਦੋ ਅਹਿਮ ਮਾਡਿਊਲ ਮੈਂਬਰਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਪਰ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।

- PTC NEWS

Top News view more...

Latest News view more...

LIVE CHANNELS
LIVE CHANNELS