Punjab Winter Session Update: ਪੰਜਾਬ ਵਿਧਾਨਸਭਾ ਦੀ ਕਾਰਵਾਈ ਕਲ ਸਵੇਰੇ 10 ਵਜੇ ਤੱਕ ਲਈ ਹੋਈ ਮੁਲਤਵੀ
ਨਾਜਾਇਜ਼ ਮਾਈਨਿੰਗ ਦਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਚੁੱਕਿਆ ਮੁੱਦਾ
ਨਾਜਾਇਜ਼ ਮਾਈਨਿੰਗ ਮਾਮਲੇ ’ਤੇ ਘਿਰਿਆ ਹਰਜੋਤ ਬੈਂਸ
ਪੰਜਾਬ ਵਿਧਾਨਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪ੍ਰਸ਼ਨਕਾਲ ਸ਼ੁਰੂ ਹੋ ਗਿਆ ਹੈ ਵਿਧਾਇਕਾਂ ਵੱਲੋਂ ਸਵਾਲ ਪੁੱਛੇ ਜਾ ਰਹੇ ਹਨ।
ਸਪੀਕਰ ਵੱਲੋਂ ਪੰਜਾਬ ਵਿਧਾਨਸਭਾ ਦੀ ਕਾਰਵਾਈ ਨੂੰ ਢਾਈ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੱਚਾਈ ਨੂੰ ਦਬਾਉਣ ਲਈ ਪੀਟੀਸੀ ਨਿਊਜ਼ ਦੇ ਪੱਤਰਕਾਰ ’ਤੇ ਹਮਲਾ ਕੀਤਾ ਗਿਆ ਹੈ। ਪੁਲਿਸ ਗੁਰੂਘਰ ’ਚ ਕੀਤੀ ਫਾਇਰਿੰਗ ਦੀ ਸੱਚਾਈ ਦਬਾਉਣਾ ਚਾਹੁੰਦੀ ਸੀ। ਪੱਤਰਕਾਰ ਤੋਂ ਫਾਇਰਿੰਗ ਦੀ ਰਿਕਾਰਡਿੰਗ ਖੋਹਣ ਲਈ ਪੱਤਰਕਾਰ ’ਤੇ ਹਮਲਾ ਕੀਤਾ ਗਿਆ। ਇਹ ਆਪ ਸਰਕਾਰ ਦਾ ਨਵਾਂ ਬਦਲਾਅ ਹੈ।
Punjab Winter Session: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਇਜਲਾਸ ਮੰਗਲਵਾਰ ਨੂੰ ਸ਼ੁਰੂ ਹੋ ਰਿਹਾ ਹੈ, ਜਿਸ ਦੀ ਵਿਰੋਧੀ ਧਿਰ ਕਾਂਗਰਸ ਨੇ ਇਸ ਦੇ ਥੋੜ੍ਹੇ ਸਮੇਂ 'ਤੇ ਸਵਾਲ ਚੁੱਕੇ ਹਨ।
ਇਹ ਇਜਲਾਸ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮੁੱਖ ਤੌਰ 'ਤੇ ਵਿਧਾਨਕ ਕੰਮਕਾਜ ਚਲਾਉਣ ਲਈ ਬੁਲਾਇਆ ਗਿਆ ਹੈ, ਜਦਕਿ ਵਿਰੋਧੀ ਪਾਰਟੀਆਂ ਕਰਜ਼ਾ, ਸੁਲਤਾਨਪੁਰ ਲੋਧੀ ਝੜਪ, ਅਮਨ-ਕਾਨੂੰਨ, ਗੈਰ-ਕਾਨੂੰਨੀ ਮਾਈਨਿੰਗ ਅਤੇ ਸੂਬੇ ਨੂੰ ਲੈ ਕੇ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕਮਰ ਕੱਸ ਰਹੀਆਂ ਹਨ।
ਦੁਪਹਿਰ 2 ਵਜੇ ਸ਼ੁਰੂ ਕਾਰਵਾਈ ਹੋਵੇਗੀ। ਕਈ ਅਹਿਮ ਬਿਲ ਪੇਸ਼ ਕੀਤੇ ਜਾਣਗੇ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੈਸ਼ਨ ’ਚ ਗੰਨੇ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਅੱਜ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ SYL, ਕਿਸਾਨੀ, ਅਧਿਆਪਕਾਂ ਅਤੇ ਪ੍ਰੋਫੈਸਰਾਂ ਦਾ ਮੁੱਦਾ ਚੁਕਾਂਗਾ।
ਨੌਜਵਾਨਾਂ ਦੀ ਆਵਾਜ਼ ਬਣ ਕੇ ਓਹਨਾਂ ਵੱਲੋਂ ਭੇਜੇ ਹਜ਼ਾਰਾਂ ਮੈਸੇਜ ਅਤੇ ਟਵੀਟ ਸਰਕਾਰ ਦੇ ਸਾਹਮਣੇ ਰੱਖਾਂਗਾ।
ਉਮੀਦ ਕਰਦਾ ਹਾਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ/ਪ੍ਰੋਫ਼ੈਸਰਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ… — Pargat Singh (@PargatSOfficial) November 28, 2023
ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਐਸਵਾਈਐਲ, ਕਿਸਾਨੀ, ਅਧਿਆਪਕਾਂ ਅਤੇ ਪ੍ਰੋਫੈਸਰਾਂ ਦਾ ਮੁੱਦਾ ਚੁਕਾਂਗਾ। ਨੌਜਵਾਨਾਂ ਦੀ ਆਵਾਜ਼ ਬਣ ਕੇ ਓਹਨਾਂ ਵੱਲੋਂ ਭੇਜੇ ਹਜ਼ਾਰਾਂ ਮੈਸੇਜ ਅਤੇ ਟਵੀਟ ਸਰਕਾਰ ਦੇ ਸਾਹਮਣੇ ਰੱਖਾਂਗਾ। ਉਮੀਦ ਕਰਦਾ ਹਾਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ/ਪ੍ਰੋਫ਼ੈਸਰਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿੱਚ ਜਵਾਬਦੇਹ ਬਣੇਗੀ।
ਦੂਜੇ ਪਾਸੇ ਵਿਧਾਨਸਭਾ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਾਂਗਰਸ ਸਰਕਾਰ ਨੂੰ ਘੇਰਨ ਦੇ ਲਈ ਰਣਨੀਤੀ ਤਿਆਰ ਕਰੇਗੀ।
- PTC NEWS