Sun, Jul 26, 2026
Whatsapp

Batala ’ਚ ਨੌਜਵਾਨਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਚਲਾਈਆਂ ਤਾਬੜਤੋੜ ਗੋਲੀਆਂ; 1 ਨੌਜਵਾਨ ਦੀ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਵਾਹਨ ਨੂੰ ਪਾਰ ਕਰਨ ਲੈ ਕੇ ਦੋਵੇਂ ਧੜਿਆਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ ਦੋਵੇਂ ਧਿਰਾਂ ਵਿਚਾਲੇ ਬਹਿਸ ਇਸ ਹੱਦ ਤੱਕ ਵਧ ਗਈ ਕਿ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।

Reported by:  PTC News Desk  Edited by:  Aarti -- June 05th 2026 04:02 PM -- Updated: June 05th 2026 05:02 PM
Batala ’ਚ ਨੌਜਵਾਨਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਚਲਾਈਆਂ ਤਾਬੜਤੋੜ ਗੋਲੀਆਂ; 1 ਨੌਜਵਾਨ ਦੀ ਹੋਈ ਮੌਤ

Batala ’ਚ ਨੌਜਵਾਨਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਚਲਾਈਆਂ ਤਾਬੜਤੋੜ ਗੋਲੀਆਂ; 1 ਨੌਜਵਾਨ ਦੀ ਹੋਈ ਮੌਤ

Batala News :ਪੰਜਾਬ ’ਚ ਲਗਾਤਾਰ ਗੋਲੀਆਂ ਚੱਲਣ ਅਤੇ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜਾ ਮਾਮਲਾ ਗੁਰਦਾਸਪੁਰ ਦੇ ਹਲਕਾ ਬਟਾਲਾ ਤੋਂ ਸਾਹਮਣੇ ਆਇਆ ਹੈ। 

ਬਟਾਲਾ ਦੇ ਬਹੁਤ ਭੀੜ-ਭਾੜ ਵਾਲੇ ਇਲਾਕੇ ਬਟਾਲਾ-ਗੁਰਦਾਸਪੁਰ ਰੋਡ 'ਤੇ ਸਥਿਤ ਸਿੰਬਲ ਚੌਕ ਨੇੜੇ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨਾਂ ਦੇ ਦੋ ਧੜਿਆਂ ਵੱਲੋਂ ਇਹ ਫਾਈਰਿੰਗ ਨੂੰ ਅੰਜਾਮ ਦਿੱਤਾ ਗਿਆ ਹੈ। 


ਦੱਸਿਆ ਜਾ ਰਿਹਾ ਹੈ ਕਿ ਵਾਹਨ ਨੂੰ ਪਾਰ ਕਰਨ ਲੈ ਕੇ ਦੋਵੇਂ ਧੜਿਆਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ ਦੋਵੇਂ ਧਿਰਾਂ ਵਿਚਾਲੇ ਬਹਿਸ ਇਸ ਹੱਦ ਤੱਕ ਵਧ ਗਈ ਕਿ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। 

ਮ੍ਰਿਤਕ ਨੌਜਵਾਨ ਦੀ ਪਛਾਣ ਦੀਪ ਇੰਦਰ ਸਿੰਘ ਵਜੋਂ ਹੋਈ ਹੈ। ਜਦਕਿ ਇਸ ਦੌਰਾਨ ਦੋ ਨੌਜਵਾਨ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਦੀ ਪਛਾਣ ਪਵਨਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵਜੋਂ ਹੋਈ ਹੈ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਅੰਮ੍ਰਿਤਸਰ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ  : Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰੂ ਘਰ ’ਚ ਵਾਪਰਿਆ ਹਾਦਸਾ; ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK