Sun, May 19, 2024
Whatsapp

ਮੁਕੇਰੀਆਂ 'ਚ ਕਾਰ ਹਾਦਸੇ 'ਚ ਦੋ ਲੋਕਾਂ ਦੀ ਮੌਤ, ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਵਾਪਰਿਆ ਹਾਦਸਾ

Mukerian Car Accident: ਜਾਣਕਾਰੀ ਅਨੁਸਾਰ ਮੁਕੇਰੀਆਂ-ਹਾਜੀਪੁਰ ਮੁੱਖ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਦਰੱਖਤ ਨਾਲ ਇੰਨੀ ਜ਼ੋਰਦਾਰ ਟਕਰਾਈ ਕਿ ਪੂਰੀ ਤਰ੍ਹਾਂ ਟੁੱਟ ਗਈ।

Written by  KRISHAN KUMAR SHARMA -- May 05th 2024 09:18 PM
ਮੁਕੇਰੀਆਂ 'ਚ ਕਾਰ ਹਾਦਸੇ 'ਚ ਦੋ ਲੋਕਾਂ ਦੀ ਮੌਤ, ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਵਾਪਰਿਆ ਹਾਦਸਾ

ਮੁਕੇਰੀਆਂ 'ਚ ਕਾਰ ਹਾਦਸੇ 'ਚ ਦੋ ਲੋਕਾਂ ਦੀ ਮੌਤ, ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਵਾਪਰਿਆ ਹਾਦਸਾ

ਹੁਸ਼ਿਆਰਪੁਰ: ਮੁਕੇਰੀਆਂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਕਾਰ ਇੱਕ ਕਾਰ ਹਾਦਸੇ (Mukerian Car Accident) ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਬੱਚਿਆਂ ਸਮੇਤ ਹੋਰ ਲੋਕ ਜ਼ਖਮੀ ਹੋ ਗਏ। ਘਟਨਾ ਕਾਰ ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਵਾਪਰੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।

ਜਾਣਕਾਰੀ ਅਨੁਸਾਰ ਮੁਕੇਰੀਆਂ-ਹਾਜੀਪੁਰ ਮੁੱਖ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ (Car Accident) ਟਕਰਾ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਦਰੱਖਤ ਨਾਲ ਇੰਨੀ ਜ਼ੋਰਦਾਰ ਟਕਰਾਈ ਕਿ ਪੂਰੀ ਤਰ੍ਹਾਂ ਟੁੱਟ ਗਈ। ਹਾਦਸੇ ਦਾ ਕਾਰਨ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।


ਵਧੇਰੇ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਹਾਜੀਪੁਰ ਸਾਈਡ ਤੋਂ ਆ ਰਹੀ ਕਾਰ ਸਿੱਧੀ ਦਰੱਖਤ ਨਾਲ ਟਕਰਾ ਗਈ। ਕਾਰ ਵਿੱਚ ਦੋ ਬੱਚਿਆਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਰਾਹਗੀਰਾਂ ਦੀ ਮਦਦ ਨਾਲ ਕਾਰ 'ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਪਹੁੰਚਾਇਆ ਗਿਆ। ਕਾਰ 'ਚ ਸਵਾਰ ਦੋਵੇਂ ਵਿਅਕਤੀ ਜੈੇਸ਼ ਮਹੰਤ ਅਤੇ ਉਸ ਦੀ ਭੈਣ ਵਾਸੀ ਨਿਊ ਕਾਲੋਨੀ ਮੁਕੇਰੀਆਂ ਦੀ ਮੌਤ ਹੋ ਗਈ ਹੈ, ਜਦਕਿ ਬਾਕੀ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।

- PTC NEWS

Top News view more...

Latest News view more...

LIVE CHANNELS
LIVE CHANNELS