Tue, Dec 9, 2025
Whatsapp

Independence Day : ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਗੈਲੇਂਟਰੀ ਐਵਾਰਡ ਅਤੇ 14 ਨੂੰ ਮੈਰੀਟੋਰੀਅਸ ਸਰਵਿਸ ਮੈਡਲ

Punjab Police Awards for Independence Day : ਪੁਰਸਕਾਰਾਂ 'ਚ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਅਤੇ ਦੋ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਵੱਜੋਂ ਸਨਮਾਨਿਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- August 14th 2025 02:25 PM -- Updated: August 14th 2025 02:28 PM
Independence Day : ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਗੈਲੇਂਟਰੀ ਐਵਾਰਡ ਅਤੇ 14 ਨੂੰ ਮੈਰੀਟੋਰੀਅਸ ਸਰਵਿਸ ਮੈਡਲ

Independence Day : ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਗੈਲੇਂਟਰੀ ਐਵਾਰਡ ਅਤੇ 14 ਨੂੰ ਮੈਰੀਟੋਰੀਅਸ ਸਰਵਿਸ ਮੈਡਲ

Punjab Police Awards for Independence Day : ਕੇਂਦਰ ਗ੍ਰਹਿ ਮੰਤਰਾਲੇ ਨੇ ਆਜ਼ਾਦੀ ਦਿਵਸ ਲਈ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਪੁਰਸਕਾਰਾਂ 'ਚ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਅਤੇ ਦੋ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਵੱਜੋਂ ਸਨਮਾਨਿਆ ਗਿਆ ਹੈ।

ਜਾਣਕਾਰੀ ਅਨੁਸਾਰ ਰਾਸ਼ਟਰਪਤੀ ਮੈਡਲ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਪੰਜਾਬ ਮੁਹੰਮਦ ਫਯਾਜ਼ ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ ਸ਼ਾਮਲ ਹਨ।



ਇਸੇ ਤਰ੍ਹਾਂ ਪੰਜਾਬ ਦੇ 14 ਪੁਲਿਸ ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੁਰਦਿਆਲ ਸਿੰਘ (ਇੰਸਪੈਕਟਰ ਜਨਰਲ), ਗੁਰਪ੍ਰੀਤ ਸਿੰਘ (ਡੀਐਸਪੀ), ਜਗਦੀਪ ਸਿੰਘ, ਤੇਜਿੰਦਰਪਾਲ ਸਿੰਘ, ਦੀਪਕ ਕੁਮਾਰ, ਸਤਿੰਦਰ ਕੁਮਾਰ (ਇੰਸਪੈਕਟਰ), ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਕ੍ਰਿਸ਼ਨ ਕੁਮਾਰ (ਸਬ-ਇੰਸਪੈਕਟਰ), ਅਤੇ ਜਸਵਿੰਦਰਜੀਤ ਸਿੰਘ, ਕੁਲਦੀਪ ਸਿੰਘ (ਸਹਾਇਕ ਸਬ-ਇੰਸਪੈਕਟਰ) ਸ਼ਾਮਲ ਹਨ।

- PTC NEWS

Top News view more...

Latest News view more...

PTC NETWORK
PTC NETWORK