Mohali ’ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਦੋ ਸਕੂਲ ਬੱਸਾਂ ਦੀ ਆਪਸ ’ਚ ਹੋਈ ਟੱਕਰ, ਕੁਝ ਬੱਚਿਆਂ ਨੂੰ ਲੱਗੀਆਂ ਸੱਟਾਂ
ਮੁਹਾਲੀ ਵਿੱਚ ਧੁੰਦ ਕਾਰਨ ਵੀਰਵਾਰ ਸਵੇਰੇ ਖਰੜ-ਕੁਰਾਲੀ ਹਾਈਵੇਅ 'ਤੇ ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾ ਗਈਆਂ। ਇੱਕ ਬੱਸ ਦਿੱਲੀ ਪਬਲਿਕ ਸਕੂਲ ਦੀ ਸੀ ਅਤੇ ਦੂਜੀ ਸੇਂਟ ਐਜ਼ਰਾ ਸਕੂਲ, ਖਰੜ ਦੀ ਸੀ। ਇਹ ਹਾਦਸਾ ਜਮੁਨਾ ਅਪਾਰਟਮੈਂਟਸ ਦੇ ਸਾਹਮਣੇ ਸਰਵਿਸ ਰੋਡ 'ਤੇ ਵਾਪਰਿਆ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਬੱਸ ਕੁਰਾਲੀ ਤੋਂ ਆ ਰਹੀ ਸੀ, ਜਦਕਿ ਦੂਜੀ ਗਲਤ ਦਿਸ਼ਾ ਤੋਂ ਕੁਰਾਲੀ ਵੱਲ ਜਾ ਰਹੀ ਸੀ। ਇਸ ਹਾਦਸੇ ਵਿੱਚ ਦਿੱਲੀ ਪਬਲਿਕ ਸਕੂਲ ਦੀ ਬੱਸ ਦਾ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਕਈ ਬੱਚੇ ਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਸਮੇਂ ਭਾਰੀ ਧੁੰਦ ਸੀ।
ਇਹ ਵੀ ਪੜ੍ਹੋ : Delhi News : ਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਮੁਲਾਜ਼ਮਾਂ ਲਈ 50 ਫ਼ੀਸਦੀ Work From Home ਕੀਤਾ ਜ਼ਰੂਰੀ
- PTC NEWS