Sun, Feb 15, 2026
Whatsapp

Moga 'ਚ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਬਦਮਾਸ਼ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

Moga Firing News : ਮੋਗਾ ਦੇ ਜੀਰਾ ਰੋਡ 'ਤੇ ਪ੍ਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਵਾਲੇ 2 ਬਦਮਾਸ਼ਾਂ ਦਾ ਮੋਗਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਮੋਗਾ ਪੁਲਿਸ ਅਤੇ ਸੀਆਈਏ ਸਟਾਫ ਦੇ ਸਾਂਝੇ ਆਪਰੇਸ਼ਨ ਦੌਰਾਨ 2 ਸ਼ੂਟਰ ਜ਼ਖਮੀ ਹੋਏ ਹਨ। ਪੁਲਿਸ ਨੇ ਮੁਕਾਬਲੇ ਦੌਰਾਨ ਦੋਵੇਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਆਰੋਪੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ

Reported by:  PTC News Desk  Edited by:  Shanker Badra -- February 15th 2026 11:45 AM
Moga 'ਚ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਬਦਮਾਸ਼ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

Moga 'ਚ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਬਦਮਾਸ਼ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

Moga Firing News :  ਮੋਗਾ ਦੇ ਜੀਰਾ ਰੋਡ 'ਤੇ ਪ੍ਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਵਾਲੇ 2 ਬਦਮਾਸ਼ਾਂ ਦਾ ਮੋਗਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਮੋਗਾ ਪੁਲਿਸ ਅਤੇ ਸੀਆਈਏ ਸਟਾਫ ਦੇ ਸਾਂਝੇ ਆਪਰੇਸ਼ਨ ਦੌਰਾਨ 2 ਸ਼ੂਟਰ ਜ਼ਖਮੀ ਹੋਏ ਹਨ। ਪੁਲਿਸ ਨੇ ਮੁਕਾਬਲੇ ਦੌਰਾਨ ਦੋਵੇਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਆਰੋਪੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। 

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੋਗਾ ਦੇ ਜੀਰਾ ਰੋਡ 'ਤੇ ਖਾਣਾ ਖਾਣ ਜਾ ਰਹੇ 2 ਪ੍ਰਵਾਸੀ ਮਜ਼ਦੂਰਾਂ 'ਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਦੌਰਾਨ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੋਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ। ਪੁਲਿਸ ਨੇ ਗੋਲੀਬਾਰੀ ਦੇ ਸੰਬੰਧ ਵਿਚ ਅਣ-ਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਅੱਜ ਪੁਲਿਸ ਨੇ ਇਕ ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਨੂੰ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।


ਮੁਕਾਬਲੇ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਲਿਆਂਦਾ ਹੈ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਥਾਣਾ ਸਦਰ ਦੇ ਬੰਗਾਲੀ ਪਿੰਡ ਦਾ ਰਹਿਣ ਵਾਲਾ ਜੋਬਨ ਪ੍ਰੀਤ ਸਿੰਘ ਆਪਣੇ ਦੋਸਤ ਅਕਾਸ਼ਦੀਪ ਸਿੰਘ ਵਾਸੀ ਥੰਮਣ ਵਾਲਾ ਨਾਲ ਮੋਟਰਸਾਈਕਲ 'ਤੇ ਪਿੰਡ ਘੱਲਕਲਾਂ ਵਿਚ ਘੁੰਮ ਰਿਹਾ ਸੀ। ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਮੁਕਾਬਲੇ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ।

- PTC NEWS

Top News view more...

Latest News view more...

PTC NETWORK
PTC NETWORK