ਮਨਿੰਦਰ ਮੋਂਗਾ (ਅੰਮ੍ਰਿਤਸਰ, 25 ਮਾਰਚ): ਜ਼ਿਲ੍ਹੇ ਦੇ ਲਾਰੈਂਸ ਰੋਡ 'ਤੇ ਸਥਿਤ ਕਲੋਨੀ 'ਚ ਸ਼ੁੱਕਰਵਾਰ ਦੇਰ ਰਾਤ ਦੋ ਭੈਣਾਂ ਨੇ ਆਪਣੇ ਘਰ ਦੇ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਨੇ ਮ੍ਰਿਤਕ ਭੈਣਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਕੀਤੀ ਹੈ। ਦੋਹਾਂ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਮਾਂ ਕਾਫੀ ਬੀਮਾਰ ਹਨ। ਮੇਰੇ ਤੋਂ ਹੁਣ ਸਹਿਣ ਨਹੀਂ ਹੁੰਦਾ ਹੈ। ਉਹ ਆਪਣੇ ਮਰੀਜ਼ ਤੋਂ ਖੁਦਕੁਸ਼ੀ ਕਰ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਪੋਸਟਮਾਰਟਮ ਕਰਨ ਨੂੰ ਵੀ ਮਨਾ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਹੈ। ਦੇਰ ਰਾਤ ਖ਼ਬਰ ਮਿਲੀ ਹੈ ਕਿ ਨਿਊ ਗਾਰਡਨ ਐਵੇਨਿਊ, ਲਾਰੈਂਸ ਰੋਡ ਵਿਖੇ ਦੋ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ ਦੋਵਾਂ ਦੀ ਉਮਰ 50 ਤੋਂ ਵੱਧ ਹੈ। ਪਤਾ ਲੱਗਾ ਹੈ ਕਿ ਦੋਵਾਂ ਦੀ ਮਾਂ ਕਾਫੀ ਸਮੇਂ ਤੋਂ ਬੀਮਾਰ ਸੀ ਅਤੇ ਠੀਕ ਨਹੀਂ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
- PTC NEWS