ਕਤਲ ਪੁਲਿਸ ਸਟੇਸ਼ਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਰੱਖਣ ਦਾ ਮਾਮਲਾ, ਸਾਂਸਦ ਵਿਕਰਮ ਸਾਹਨੀ ਨੇ ਵਿਦੇਸ਼ ਮੰਤਰੀ ਕੋਲ ਚੁੱਕਿਆ ਮੁੱਦਾ
MP Vikramjit Singh Sahney appealed : ਸਾਂਸਦ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਤਰ ਵਿੱਚ ਸਿੱਖ ਭਾਈਚਾਰੇ ਦੇ ਸਾਹਮਣੇ ਆ ਰਹੀ ਗੰਭੀਰ ਸਥਿਤੀ ਬਾਰੇ ਇੱਕ ਅਪੀਲ ਕੀਤੀ ਹੈ। ਦੱਸ ਦਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਸਰੂਪ ਕਤਰ ਪੁਲਿਸ ਨੇ ਦੋਹਾ ਦੇ ਅਲਵਾਕਰ ਪੁਲਿਸ ਸਟੇਸ਼ਨ ਵਿੱਚ ਕੈਦ ਕਰਕੇ ਰੱਖੇ ਹੋਏ ਹਨ, ਜਿਹਨਾਂ ਨੂੰ ਰਿਹਾਅ ਕਰਕੇ ਭਾਰਤ ਭੇਜਣ ਦੀ ਅਪੀਲ ਕੀਤੀ ਗਈ ਹੈ।
ਡਾ. ਸਾਹਨੀ ਨੇ ਕਿਹਾ ਕਿ ਉਹਨਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਕੋਲ ਇਹ ਮੁੱਦਾ ਚੁੱਕਾ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਸਤਿਕਾਰ ਸਹਿਤ ਤੁਰੰਤ ਭਾਰਤ ਲਿਆਂਦਾ ਜਾ ਸਕੇ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਕਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਹੈ।
ਐਮਪੀ ਸਾਹਨੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਭਾਰਤ ਲਿਆਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰ ਕੋਈ ਸਫ਼ਲਤਾ ਨਹੀਂ ਮਿਲੀ। ਡਾ. ਸਾਹਨੀ ਨੇ ਇਸ ਮੁੱਦੇ ਨੂੰ ਹੱਲ ਕਰਨ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾ ਨੂੰ ਉਨ੍ਹਾਂ ਦੇ ਸਹੀ ਸਥਾਨ ’ਤੇ ਜਲਦ ਤੋਂ ਜਲਦ ਲਿਆਉਣ ਦੀ ਬੇਨਤੀ ਕੀਤੀ ਹੈ।
ਦੱਸ ਦਈਏ ਕਿ ਕਤਲ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਸਰੂਪਾਂ ਨੂੰ ਹਿਰਾਸਤ ਵਿੱਚ ਲੈ ਕੇ ਅਲਵਾਕਰ ਪੁਲਿਸ ਸਟੇਸ਼ਨ ਵਿੱਚ ਰੱਖਿਆ ਹੋਇਆ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਹੈ ਤੇ ਪਵਿੱਤਰ ਸਰੂਪਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Amritsar News : ਦਿਨ-ਦਿਹਾੜੇ ਹੋਇਆ ਕਤਲ, ਘਰ ਵਿੱਚ ਇਕੱਲੀ ਸੀ ਔਰਤ
- PTC NEWS