ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਵਿੱਚ ਦੋ ਅਧਿਆਪਕਾਂ ਦਾ ਪਰਦਾਫਾਸ਼
Ravinder meet (Chandigarh, 26 july): ਜ਼ਿਲ੍ਹਾ ਫਿਰੋਜ਼ਪੁਰ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੰਬੇ ਸਮੇਂ ਤੋਂ ਦੋ ਅਧਿਆਪਕ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਕੇ ਲਾਭ ਲੈ ਰਹੇ ਸਨ। ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਅਤੇ ਜਸਵੀਰ ਕੌਰ ਪੁੱਤਰੀ ਸ੍ਰੀ ਕੇਹਰ ਸਿੰਘ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸਰਕਾਰੀ ਮਿਡਲ ਸਕੂਲ ਜੰਡਪੁਰ ਵਿੱਖੇ ਹਿੰਦੀ ਮਿਸਟ੍ਰੈਸ ਹੈ।
ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ "ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।"
ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ "ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਕਮੇਟੀ ਦੇ ਮੈਂਬਰ ਜਸਵੀਰ ਸਿੰਘ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ, ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ ਅਤੇ ਇਸ ਅਧਾਰ ਤੇ ਉਸ ਨੇ ਬੀ.ਐੱਸ.ਸੀ (ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਕਰ ਰਿਹਾ ਹੈ"
ਉਨ੍ਹਾਂ ਇਹ ਵੀ ਦੱਸਿਆ "ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਦੇ ਲਈ ਸਮਾਜਿਕ ਨਿਆਂ ਵਿਭਾਗ ਨੂੰ ਭੇਜ ਦਿੱਤਾ ਸੀ। ਅਤੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜਿਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋ ਗਈ ਹੈ ਅਤੇ ਇਨ੍ਹਾਂ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਹੈ।"
ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਲਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐੱਸ.ਏ.ਐੱਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਕਰਕੇ ਜ਼ਬਤ ਕਰਨ ਦੀ ਹਿਦਾਇਤ ਦੇ ਦਿੱਤੀ ਗਈ ਹੈ।
- PTC NEWS