Mon, Dec 8, 2025
Whatsapp

Tarn Taran News : ਤਰਨਤਾਰਨ ਦੇ ਪਿੰਡ ਭੁੱਲਰ 'ਚ 2 ਅਣਪਛਾਤੇ ਲੁਟੇਰਿਆਂ ਨੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Tarn Taran News : ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੁੱਲਰ 'ਚ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕਰਿਆਨੇ ਦੀ ਦੁਕਾਨ ਵਿੱਚ ਲੁੱਟ ਦੀ ਨੀਅਤ ਨਾਲ ਦਾਖਲ ਹੋ ਕੇ ਦੁਕਾਨਦਾਰ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਦੁਕਾਨ ਵਿੱਚ ਪੈਸੇ ਲੁੱਟ ਕੇ ਫ਼ਰਾਰ ਹੋ ਗਏ ਹਨ

Reported by:  PTC News Desk  Edited by:  Shanker Badra -- December 01st 2025 05:02 PM
Tarn Taran News : ਤਰਨਤਾਰਨ ਦੇ ਪਿੰਡ ਭੁੱਲਰ 'ਚ 2 ਅਣਪਛਾਤੇ ਲੁਟੇਰਿਆਂ ਨੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Tarn Taran News : ਤਰਨਤਾਰਨ ਦੇ ਪਿੰਡ ਭੁੱਲਰ 'ਚ 2 ਅਣਪਛਾਤੇ ਲੁਟੇਰਿਆਂ ਨੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Tarn Taran News  : ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੁੱਲਰ 'ਚ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕਰਿਆਨੇ ਦੀ ਦੁਕਾਨ ਵਿੱਚ ਲੁੱਟ ਦੀ ਨੀਅਤ ਨਾਲ ਦਾਖਲ ਹੋ ਕੇ ਦੁਕਾਨਦਾਰ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਦੁਕਾਨ ਵਿੱਚ ਪੈਸੇ ਲੁੱਟ ਕੇ ਫ਼ਰਾਰ ਹੋ ਗਏ ਹਨ। 

ਮ੍ਰਿਤਕ ਦੀ ਪਛਾਣ 47 ਸਾਲਾ ਦਲਜੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਵਿੱਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਸਦਰ ਤਰਨਤਾਰਨ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। 


ਦਲਜੀਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਹਨ। ਮ੍ਰਿਤਕ ਦਾ ਇੱਕ ਪੁੱਤਰ ਅਤੇ ਪਤਨੀ ਹੈ। ਪੁੱਤਰ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਕਦੇ ਵੀ ਕੋਈ ਧਮਕੀ ਜਾਂ ਫਿਰੌਤੀ ਦਾ ਫੋਨ ਨਹੀਂ ਆਇਆ ਸੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਬੇਟੇ ਨੇ ਦੱਸਿਆ ਕਿ ਉਹ ਪਿੰਡ ਵਿੱਚ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ ਅਤੇ ਬੜੀ ਮੁਸ਼ਕਲ ਨਾਲ ਤਿੰਨ ਚਾਰ ਸੋ ਰੁਪਏ ਵੱਟਦੇ ਹਨ। ਅੱਜ ਦਿਨ ਵੇਲੇ ਦੋ ਲੁਟੇਰੇ ਉਨ੍ਹਾਂ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਪੈਸਿਆਂ ਦੀ ਮੰਗ ਕੀਤੀ। ਉਸਦੇ ਪਿਤਾ ਵੱਲੋਂ ਵਿਰੋਧ ਕਰਨ 'ਤੇ ਉਹ ਗੋਲੀਆਂ ਮਾਰਕੇ ਫਰਾਰ ਹੋ ਗਏ। 

ਉਧਰ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਮੌਕੇ 'ਤੇ ਆਏ ਹਨ ਅਤੇ  ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਡੀਐਸਪੀ ਤਰਨਤਾਰਨ ਸੁਖਬੀਰ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸੀ ਜਦੋਂ ਬਾਈਕ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਗੋਲੀ ਮਾਰ ਦਿੱਤੀ। ਗੋਲੀਆਂ ਲੱਗਣ ਕਾਰਨ ਉਸਦੀ ਦੁਕਾਨ ਦੇ ਅੰਦਰ ਹੀ ਮੌਤ ਹੋ ਗਈ।

 


- PTC NEWS

Top News view more...

Latest News view more...

PTC NETWORK
PTC NETWORK