Punjabi Youth Shot Dead : Canada ’ਚ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, ਮਨਾ ਰਹੇ ਸੀ ਜਨਮਦਿਨ ਦੀ ਪਾਰਟੀ
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਦੇ ਪਿੰਡ ਬਰੇਹ ਅਤੇ ਉੜਦ ਸਹਿਦੇਵ ਵਾਲਾ ਦੇ ਦੋ ਨੌਜਵਾਨਾਂ ਦੀ ਕੈਨੇਡਾ ਦੇ ਐਡਮਿੰਟਨ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸ ਦਈਏ ਕਿ ਪਰਿਵਾਰ ਨੇ ਮੰਗ ਕੀਤੀ ਹੈ ਕਿ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਵਾਪਸ ਲਿਆਂਦੀਆਂ ਜਾਣ।
ਮਿਲੀ ਜਾਣਕਾਰੀ ਮੁਤਾਬਿਕ ਬੁਢਲਾਡਾ ਹਲਕੇ ਦੇ ਪਿੰਡ ਬਰੇਹ ਦੇ 27 ਸਾਲਾ ਗੁਰਦੀਪ ਸਿੰਘ ਅਤੇ ਉੜ ਸੈਦੇਵਾਲੇ ਦੇ 20 ਸਾਲਾ ਰਣਵੀਰ ਸਿੰਘ ਦੀ ਕੈਨੇਡੀਅਨ ਸ਼ਹਿਰ ਬੈਡਮਿੰਟਨ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਢਾਈ ਸਾਲ ਪਹਿਲਾਂ ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਬੈਡਮਿੰਟਨ ਗਏ ਸਨ। ਕੱਲ੍ਹ ਜਦੋਂ ਉਹ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਲਈ ਕਾਰ ਵਿੱਚ ਬੈਠੇ ਸਨ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਦੋਵਾਂ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਭਾਰਤ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : AAP ਨੇ ਸੂਬਾ ਚੋਣ ਕਮਿਸ਼ਨ ਤੇ ਪੰਜਾਬ ਪੁਲਿਸ ਨਾਲ ਰਲ ਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਚੋਰੀ ਕੀਤੀਆਂ : ਸ਼੍ਰੋਮਣੀ ਅਕਾਲੀ ਦਲ
- PTC NEWS