Tue, Dec 9, 2025
Whatsapp

Jalandhar News : ਨਸ਼ਾ ਛੁਡਾਊ ਕੇਂਦਰ ਦੇ ਬਾਹਰ 2 ਨੌਜਵਾਨਾਂ 'ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

Jalandhar News : ਜਲੰਧਰ ਦੇ ਪੱਛਮੀ ਹਲਕੇ ਦੇ ਬਾਬੂ ਜਗਜੀਵਨ ਰਾਮ ਚੌਕ ਨੇੜੇ ਨਸ਼ਾ ਛੁਡਾਊ ਕੇਂਦਰ ਦੇ ਨੇੜੇ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ

Reported by:  PTC News Desk  Edited by:  Shanker Badra -- August 04th 2025 08:27 PM
Jalandhar News : ਨਸ਼ਾ ਛੁਡਾਊ ਕੇਂਦਰ ਦੇ ਬਾਹਰ 2 ਨੌਜਵਾਨਾਂ 'ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

Jalandhar News : ਨਸ਼ਾ ਛੁਡਾਊ ਕੇਂਦਰ ਦੇ ਬਾਹਰ 2 ਨੌਜਵਾਨਾਂ 'ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

Jalandhar News : ਜਲੰਧਰ ਦੇ ਪੱਛਮੀ ਹਲਕੇ ਦੇ ਬਾਬੂ ਜਗਜੀਵਨ ਰਾਮ ਚੌਕ ਨੇੜੇ ਨਸ਼ਾ ਛੁਡਾਊ ਕੇਂਦਰ ਦੇ ਨੇੜੇ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ।

ਦੱਸਿਆ ਜਾ ਰਿਹਾ ਹੈ ਕਿ ਐਤਵਾਰ ਰਾਤ ਨੂੰ ਸਚਿਨ ਦਾ ਮਾਮੂਲੀ ਝਗੜਾ ਹੋਇਆ ਸੀ, ਉਸੇ ਨੌਜਵਾਨ ਨੇ ਸਚਿਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚ ਗਈ।  ਓਥੇ ਹੀ ਪੁੱਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਸਿਵਲ ਹਸਪਤਾਲ ਜਲੰਧਰ ਪਹੁੰਚੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।  


ਮ੍ਰਿਤਕ ਸਚਿਨ ਮਲਹੋਤਰਾ ਦੀ ਮਾਂ ਨੇ ਕਿਹਾ ਕਿ ਦੇਰ ਰਾਤ ਹਮਲਾਵਰਾਂ ਨੇ ਉਸਦੇ ਬੇਟੇ ਨੂੰ ਕੁੱਟਿਆ ਸੀ ਪਰ ਥਾਣਾ-5 ਦੀ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਅੱਜ ਸੋਮਵਾਰ ਨੂੰ ਇਸੇ ਗੈਂਗ ਦੇ ਮੈਂਬਰਾਂ ਨੇ ਗੱਲ ਕਰਨ ਦੇ ਬਹਾਨੇ ਪੁੱਤਰ ਨੂੰ ਬੁਲਾਇਆ ਅਤੇ ਉਸਨੂੰ ਲੈ ਗਏ ਅਤੇ ਤਿੰਨ ਵਾਰ ਚਾਕੂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ। ਸਚਿਨ ਵਿਆਹਿਆ ਹੋਇਆ ਸੀ ਅਤੇ ਉਸਦੀ ਦੋ ਸਾਲ ਦੀ ਧੀ ਹੈ। ਪਰਿਵਾਰ ਦਾਆਰੋਪ ਹੈ ਕਿ ਜੇਕਰ ਪੁਲਿਸ ਪਹਿਲਾਂ ਕਾਰਵਾਈ ਕਰਦੀ ਤਾਂ ਇਸ ਘਟਨਾ ਨੂੰ ਟਾਲਿਆ ਜਾ ਸਕਦਾ ਸੀ।

ਇਸ ਮਾਮਲੇ ਵਿੱਚ ਮ੍ਰਿਤਕ ਦਾ ਦੋਸਤ ਤਨਿਸ਼ਕ ਵੀ ਗੰਭੀਰ ਜ਼ਖਮੀ ਹੈ। ਉਸਦੇ ਸਿਰ ਵਿੱਚ ਚਾਕੂ ਮਾਰਿਆ ਗਿਆ ਸੀ। ਉਸਨੂੰ ਇਲਾਜ ਲਈ ਮ੍ਰਿਤਕ ਦੇ ਨਾਲ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਜ਼ਖਮੀ ਨੌਜਵਾਨ ਦਾ ਬਿਆਨ ਦਰਜ ਨਹੀਂ ਕਰ ਸਕੀ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਕਤਲ ਸਮੇਂ ਦੋਸ਼ੀ ਦੇ ਨਾਲ ਹੋਰ ਕੌਣ ਸੀ। ਫਿਲਹਾਲ ਪੁਲਿਸ ਨੇ ਇੱਕ ਆਰੋਪੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

- PTC NEWS

Top News view more...

Latest News view more...

PTC NETWORK
PTC NETWORK