Sun, Dec 14, 2025
Whatsapp

Muktsar News : ਮੁਕਤਸਰ 'ਚ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਟਰੇਨ ਹੇਠਾਂ ਆਉਣ ਕਾਰਨ ਦੋ ਦੀ ਮੌਤ, ਇੱਕ ਗੰਭੀਰ

Muktsar News : ਜਾਣਕਾਰੀ ਅਨੁਸਾਰ ਬੱਲਮਗੜ੍ਹ ਰੋਡ ਵਾਲੇ ਫਾਟਕ ਅਤੇ ਦਾਣਾ ਮੰਡੀ ਦੇ ਵਿਚਕਾਰ ਤਿੰਨ ਨੌਜਵਾਨ ਰੇਲਵੇ ਲਾਈਨ ਕਰਾਸ ਕਰ ਰਹੇ ਸਨ ਕਿ ਅਚਾਨਕ ਉਪਰੋਂ ਟਰੇਨ ਆ ਗਈ।

Reported by:  PTC News Desk  Edited by:  KRISHAN KUMAR SHARMA -- August 12th 2025 02:48 PM -- Updated: August 12th 2025 02:49 PM
Muktsar News : ਮੁਕਤਸਰ 'ਚ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਟਰੇਨ ਹੇਠਾਂ ਆਉਣ ਕਾਰਨ ਦੋ ਦੀ ਮੌਤ, ਇੱਕ ਗੰਭੀਰ

Muktsar News : ਮੁਕਤਸਰ 'ਚ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਟਰੇਨ ਹੇਠਾਂ ਆਉਣ ਕਾਰਨ ਦੋ ਦੀ ਮੌਤ, ਇੱਕ ਗੰਭੀਰ

Muktsar News : ਮੁਕਤਸਰ 'ਚ ਦੋ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਹੈ। ਨੌਜਵਾਨਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਹੋ ਗਈ ਹੈ। ਹਾਦਸਾ ਮੁਕਤਸਰ ਦੀ ਦਾਣਾ ਮੰਡੀ ਦੇ ਨੇੜੇ ਮੰਗਲਵਾਰ ਦੇਰ ਰਾਤ ਵਾਪਰਿਆ।

ਜਾਣਕਾਰੀ ਅਨੁਸਾਰ ਬੱਲਮਗੜ੍ਹ ਰੋਡ ਵਾਲੇ ਫਾਟਕ ਅਤੇ ਦਾਣਾ ਮੰਡੀ ਦੇ ਵਿਚਕਾਰ ਤਿੰਨ ਨੌਜਵਾਨ ਰੇਲਵੇ ਲਾਈਨ ਕਰਾਸ ਕਰ ਰਹੇ ਸਨ ਕਿ ਅਚਾਨਕ ਉਪਰੋਂ ਟਰੇਨ ਆ ਗਈ। ਤਿੰਨੋਂ ਹੀ ਇਸ ਦੀ ਚਪੇਟ ਵਿੱਚ ਆ ਗਏ, ਜਿਸ ਵਿੱਚ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀਆਂ ਦੇਹਾਂ ਨੂੰ ਮੁਕਤਸਰ ਦੇ ਸਿਵਲ ਹਸਪਤਾਲ ਦੀ ਮਰਚਰੀ ‘ਚ ਰੱਖਿਆ ਗਿਆ ਹੈ, ਜਦਕਿ ਜ਼ਖਮੀ ਦਾ ਇਲਾਜ ਉਸੇ ਹਸਪਤਾਲ ਵਿੱਚ ਜਾਰੀ ਹੈ।


ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਇਹ ਤਿੰਨੋਂ ਹੀ ਦਿਹਾੜੀ ਦਾ ਕੰਮ ਕਰਦੇ ਸਨ ਅਤੇ ਘਰੋਂ ਕੰਮ ਦੇਖਣ ਲਈ ਨਿਕਲੇ ਸਨ, ਪਰ ਰਾਤ ਦੇ ਸਮੇਂ ਇਹ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਰੇਲਵੇ ਲਾਈਨ ਕਰਾਸ ਕਰਦੇ ਸਮੇਂ ਆਈ ਟਰੇਨ ਦੀ ਚਪੇਟ ਵਿੱਚ ਤਿੰਨ ਨੌਜਵਾਨ ਆ ਗਏ, ਜਿਸ ਵਿੱਚੋਂ ਦੋ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇੱਕ ਦੀ ਹਾਲਤ ਗੰਭੀਰ ਹੈ। ਇਹ ਤਿੰਨੋਂ ਦਿਹਾੜੀ ਦਾ ਕੰਮ ਕਰਦੇ ਸਨ ਅਤੇ ਘਰੋਂ ਕੰਮ ਦੇਖਣ ਗਏ ਸਨ ਪਰ ਵਾਪਸ ਜ਼ਿੰਦਾ ਨਾ ਆ ਸਕੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਸਟੇਸ਼ਨ ਮਾਸਟਰ ਵੱਲੋਂ ਫੋਨ ਮਿਲਿਆ ਸੀ ਕਿ ਤਿੰਨ ਨੌਜਵਾਨ ਟਰੇਨ ਦੀ ਚਪੇਟ ਵਿੱਚ ਆ ਗਏ ਹਨ। ਮੌਕੇ 'ਤੇ ਪਹੁੰਚ ਕੇ ਦੋ ਨੂੰ ਮ੍ਰਿਤਕ ਤੇ ਇੱਕ ਨੂੰ ਗੰਭੀਰ ਜ਼ਖਮੀ ਪਾਇਆ ਗਿਆ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਪੂਰੇ ਕਾਰਨਾਂ ਦੀ ਜਾਂਚ ਜਾਰੀ ਹੈ।

- PTC NEWS

Top News view more...

Latest News view more...

PTC NETWORK
PTC NETWORK