Amritsar News : ਅਜਨਾਲਾ 'ਚ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ ,2 ਨੌਜਵਾਨਾਂ ਦੀ ਮੌਤ
Amritsar News : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਤੋਂ ਥੋੜੀ ਦੂਰ ਸਥਿਤ ਕਸਬਾ ਭਿੰਡੀ ਸੈਦਾਂ ਨਜ਼ਦੀਕ ਬੀਤੀ ਰਾਤ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਸੜਕ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ।
ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਮਜ਼ਦੂਰੀ ਦਾ ਕੰਮ ਕਰਦੇ ਸਨ। ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
- PTC NEWS