Samana Accident : ਸਮਾਣਾ 'ਚ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
Samana News : ਸਮਾਣਾ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਹਾਦਸਾ ਪਿੰਡ ਕਰਹਾਲੀ ਸਾਹਿਬ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਪਰਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਸੀਬੀ ਮਸ਼ੀਨ ਦੀ ਟੱਕਰ ਨਾਲ ਇਹ ਹਾਦਸਾ ਵਾਪਰਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਸਨ।
ਜਾਣਕਾਰੀ ਅਨੁਸਾਰ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਦੇ ਗੁਰਦੁਆਰਾ ਦੇ ਸਾਹਮਣੇ ਪੀਤੀ ਰਾਤ ਦੋ ਨੌਜਵਾਨ ਮੋਟਰਸਾਈਕਲ ਤੋਂ ਪਟਿਆਲਾ ਤੋਂ ਆਪਣੇ ਪਿੰਡ ਕਰਹਾਲੀ ਸਾਹਿਬ ਆ ਰਹੇ ਸੀ ਕਿ ਗੁਰਦੁਆਰਾ ਸਾਹਿਬ ਦੇ ਸਾਹਮਣੇ ਆ ਰਹੀ ਜੇਸੀਬੀ ਮਸ਼ੀਨ ਵੱਲੋਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਗਈ , ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜਾ ਹਸਪਤਾਲ ਦੇ ਵਿੱਚ ਦਮ ਤੋੜ ਗਿਆ।
ਇਸ ਹਾਦਸੇ ਇਹਨਾਂ ਨੌਜਵਾਨਾਂ ਦੇ ਮਾਰੇ ਜਾਣ ਨਾਲ ਪਰਿਵਾਰਾਂ ਦੇ ਵਿੱਚ ਮਾਤਮ ਦਾ ਮਾਹੌਲ ਹੈ। ਪਿੰਡ ਵਾਸੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਕ ਨੌਜਵਾਨ ਪਟਿਆਲੇ ਆਪਣੇ ਰੋਜ਼ਗਾਰ ਦੇ ਲਈ ਜਾਂਦਾ ਸੀ, ਦੂਜਾ ਕਿਸੇ ਮੈਡੀਕਲ ਸਟੋਰ 'ਤੇ ਕੰਮ ਕਰਦਾ ਸੀ। ਲੋਕਾਂ ਵੱਲੋਂ ਪੀੜਤ ਪਰਿਵਾਰਾਂ ਲਈ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ।
ਰਾਮ ਨਗਰ ਪੁਲਿਸ ਚੌਂਕੀ ਦੇ ਇੰਚਾਰਜ ਰਜਵੰਤ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਨੇ ਕਿਹਾ ਕਿ ਹਾਦਸਾ ਕਰਹਾਲੀ ਸਾਹਿਬ ਗੁਰਦੁਆਰਾ ਦੇ ਸਾਹਮਣੇ ਹੋਇਆ ਜੇਸੀਬੀ ਮਸ਼ੀਨ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦੋ ਬੱਚਿਆਂ ਦੀ ਮੌਤ ਹੋਈ ਹੈ।
- PTC NEWS