Wed, Oct 7, 2026
Whatsapp

Double Murder in Punjab : ਦੋਹਰੇ ਕਤਲ ਨਾਲ ਕੰਬਿਆ ਪੰਜਾਬ; ਤਰਨਤਾਰਨ 'ਚ ਕਤਲ ਕਰਕੇ ਚੋਹਲਾ ਸਾਹਿਬ ਸੁੱਟੀਆਂ ਲਾਸ਼ਾਂ

TarnTaran Double Murder Case : ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਪੁਰ ਵਿਖੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Reported by:  PTC News Desk  Edited by:  KRISHAN KUMAR SHARMA -- October 07th 2026 01:26 PM -- Updated: October 07th 2026 02:15 PM
Double Murder in Punjab : ਦੋਹਰੇ ਕਤਲ ਨਾਲ ਕੰਬਿਆ ਪੰਜਾਬ; ਤਰਨਤਾਰਨ 'ਚ ਕਤਲ ਕਰਕੇ ਚੋਹਲਾ ਸਾਹਿਬ ਸੁੱਟੀਆਂ ਲਾਸ਼ਾਂ

Double Murder in Punjab : ਦੋਹਰੇ ਕਤਲ ਨਾਲ ਕੰਬਿਆ ਪੰਜਾਬ; ਤਰਨਤਾਰਨ 'ਚ ਕਤਲ ਕਰਕੇ ਚੋਹਲਾ ਸਾਹਿਬ ਸੁੱਟੀਆਂ ਲਾਸ਼ਾਂ

TarnTaran Double Murder Case : ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ (Chohla Sahib) ਅਧੀਨ ਆਉਂਦੇ ਪਿੰਡ ਪੱਖੋਪੁਰ ਵਿਖੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਕੁਆਰੇ ਸਨ ਦੋਵੇਂ ਨੌਜਵਾਨ

ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਖਾਰਾ ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਅਜੇ ਕੁਆਰੇ ਸਨ।

ਕਤਲ ਕਰਕੇ ਲਾਸ਼ਾਂ ਨੂੰ ਦੂਜੀ ਥਾਂ ਸੁੱਟਿਆ (Double Murder in Punjab)

ਘਟਨਾ ਦੇ ਪਿੱਛੇ ਕੀ ਕਾਰਨ ਸੀ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਕੌਣ ਸਨ ? ਇਸ ਸਬੰਧੀ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਤਲ ਕਰਕੇ ਮੁਲਜ਼ਮਾਂ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਦੂਜੀ ਥਾਂ ਚੋਹਲਾ ਸਾਹਿਬ 'ਚ ਸੁੱਟ ਦਿੱਤੀਆਂ।

ਇਹ ਵੀ ਪੜ੍ਹੋ... CBI Raid Live Updates : ਰਾਜਬੀਰ ਘੁੰਮਣ ਸਮੇਤ ਸਾਰੇ 6 ਮੁਲਜ਼ਮਾਂ ਨੂੰ ਸੰਮਨ, ਪੰਜਾਬ ਪੁਲਿਸ ਦਾ 'ਫੁੱਲਾਂ ਦੇ ਮੀਂਹ...' 'ਤੇ ਵੱਡਾ ਐਕਸ਼ਨ

ਮ੍ਰਿਤਕ ਪਰਮਿੰਦਰ ਦੇ ਭਰਾ ਦਾ ਦਾਅਵਾ

ਮ੍ਰਿਤਕ ਪਰਮਿੰਦਰ ਸਿੰਘ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਆਪਣੇ ਦੋਸਤ ਨਾਲ ਘਰੋਂ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਲਈ ਜਾਣ ਦੀ ਗੱਲ ਕਹਿ ਕੇ ਗਿਆ ਸੀ। ਸਵੇਰੇ ਪਰਿਵਾਰ ਨੂੰ ਪਤਾ ਲੱਗਾ ਕਿ ਦੋਵਾਂ ਦੀਆਂ ਲਾਸ਼ਾਂ ਪਿੰਡ ਦੇ ਬਾਹਰ ਪਈਆਂ ਸਨ।

ਉਸਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨਾਲ ਉਨ੍ਹਾਂ ਦੀ ਥੋੜ੍ਹੀ-ਬਹੁਤ ਨਾਰਾਜ਼ਗੀ ਚੱਲ ਰਹੀ ਸੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆਂ ਦੋਵਾਂ ਨੂੰ ਘਰ ਲਿਜਾ ਕੇ ਕਤਲ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਲਾਸ਼ਾਂ ਪਿੰਡ ਤੋਂ ਬਾਹਰ ਸੁੱਟ ਦਿੱਤੀਆਂ ਗਈਆਂ।

ਪੁਲਿਸ ਕਤਲ ਦੀ ਵਜ੍ਹਾ ਲੱਭਣ 'ਚ ਜੁਟੀ

ਵਾਰਦਾਤ ਦੀ ਸੂਚਨਾ ਮਿਲਦੇ ਹੀ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਹਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਡੀਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਅਤੇ ਵਾਰਦਾਤ ਪਿੱਛੇ ਮੌਜੂਦ ਰੰਜਿਸ਼ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹੋਰ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ...

CBI Car Flowers Rain : ਪੰਜਾਬ ਪੁਲਿਸ ਦਾ 'ਫੁੱਲਾਂ ਦਾ ਮੀਂਹ...' ਵਰ੍ਹਾਉਣ ਵਾਲਿਆਂ 'ਤੇ ਵੱਡਾ ਐਕਸ਼ਨ, ਹਿਰਾਸਤ 'ਚ ਲਏ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK