Advertisment

ਬੇਕਾਬੂ ਬੱਸ ਦਰੱਖਤ ਨਾਲ ਟਕਰਾਈ, 10 ਸਵਾਰੀਆਂ ਗੰਭੀਰ ਜ਼ਖ਼ਮੀ

author-image
Ravinder Singh
Updated On
New Update
ਬੇਕਾਬੂ ਬੱਸ ਦਰੱਖਤ ਨਾਲ ਟਕਰਾਈ, 10 ਸਵਾਰੀਆਂ ਗੰਭੀਰ ਜ਼ਖ਼ਮੀ
Advertisment

ਤਲਵਾੜਾ : ਸੋਮਵਾਰ ਦੁਪਹਿਰ ਕਰੀਬ 1  ਵਜੇ ਤਲਵਾੜਾ ਦੇ ਨੇੜੇ ਪੈਂਦੇ ਅੱਡਾ ਝਿਰ ਦੀ ਖੂਹੀ ਕੋਲ ਨਿੱਜੀ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਕਾਰਨ ਬੱਸ ਵਿਚ ਬੈਠੀਆਂ ਸਵਾਰੀਆਂ, ਡਰਾਈਵਰ ਤੇ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।

Advertisment



ਜਾਣਕਾਰੀ ਅਨੁਸਾਰ ਤਲਵਾੜਾ ਨਜ਼ਦੀਕ ਪੈਂਦੇ ਅੱਡਾ ਝਿਰ ਦੀ ਖੂਹੀ ਕੋਲ ਨਿੱਜੀ ਕੰਪਨੀ ਦੀ ਬੱਸ ਨੰਬਰ-ਪੀਬੀ07 ਏਸੀ 7997 ਜੋ ਕਿ ਤਲਵਾੜਾ ਤੋਂ ਦਸੂਹਾ ਜਾ ਰਹੀ ਸੀ, ਝਿਰ ਦੀ ਖੂਹੀ ਕੋਲ ਬੇਕਾਬੂ ਹੋ ਕੇ ਦਰੱਖਤ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਬੱਸ ਵਿਚ ਬੈਠੀਆਂ ਸਵਾਰੀਆਂ ਦੇ ਨਾਲ-ਨਾਲ ਡਰਾਈਵਰ ਤੇ ਕੰਡਕਟਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : 26 ਜਨਵਰੀ ਨੂੰ 400 ਮੁਹੱਲਾ ਕਲੀਨਿਕ ਕੀਤੇ ਜਾਣਗੇ ਲੋਕਾਂ ਦੇ ਹਵਾਲੇ : ਚੀਮਾ

ਇਸ ਹਾਦਸੇ ਵਿਚ ਲਗਭਗ 10 ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਗਿਆ। ਹਾਦਸੇ ਦਾ ਕਾਰਨ ਬੱਸ ਵਿਚ ਆਈ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਤਲਵਾੜਾ ਪੁਲਿਸ ਨੇ ਮੌਕੇ ਉਪਰ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS
latest-news bus-accident many-injured
Advertisment

Stay updated with the latest news headlines.

Follow us:
Advertisment