Mon, Jun 15, 2026
Whatsapp

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

Sangrur Teacher Protest : ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਨਤੀਜੇ ਵੱਜੋਂ ਦੋ ਸਾਥੀ ਅਧਿਆਪਕ ਟਾਵਰ 'ਤੇ ਚੜ੍ਹ ਗਏ।

Reported by:  PTC News Desk  Edited by:  KRISHAN KUMAR SHARMA -- June 15th 2026 03:22 PM -- Updated: June 15th 2026 04:16 PM
Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

Sangrur : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Mann) ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ। ਦੱਸ ਦਈਏ ਕਿ ਅਧਿਆਪਕਾਂ ਦੇ ਰੋਸ ਨੂੰ ਵੇਖਦਿਆਂ ਮੁੱਖ ਮੰਤਰੀ ਦਾ ਪਿੰਡ ਪੂਰੀ ਤਰ੍ਹਾਂ ਛਾਉਣੀ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਹੈ।

ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ 2011 ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੱਦੇ 'ਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋਏ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ ਇੱਕ ਬੇਰੁਜ਼ਗਾਰ ਸਾਥੀ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਟਾਵਰ 'ਤੇ ਚੜ੍ਹ ਗਿਆ, ਜਿਸ ਨਾਲ ਮੌਕੇ 'ਤੇ ਹਲਚਲ ਮਚ ਗਈ। (Teacher Protest)


ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਪਹਿਲਾਂ ਵੀ ਵਾਅਦੇ ਕੀਤੇ ਗਏ ਸਨ, ਜਿਸ ਦੇ ਭਰੋਸੇ ਉਹ ਆਪਣਾ ਸੰਘਰਸ਼ ਖਤਮ ਕਰਕੇ ਹੇਠਾਂ ਉਤਰ ਆਏ ਸਨ। ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।

ਅਧਿਆਪਕਾਂ ਨੇ ਕਿਹਾ ਕਿ ਉਹ ਹੁਣ ਕਿਸੇ ਵੀ ਤਰ੍ਹਾਂ ਦੇ ਭਰੋਸਿਆਂ ਜਾਂ ਗਰੰਟੀਆਂ 'ਤੇ ਯਕੀਨ ਨਹੀਂ ਕਰਨਗੇ। ਉਨ੍ਹਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਹੱਥਾਂ ਵਿੱਚ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਉਹ ਆਪਣਾ ਧਰਨਾ ਅਤੇ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਨੇ ਕਿਹਾ, "ਅਸੀਂ ਪਹਿਲਾਂ ਵੀ ਇਨ੍ਹਾਂ ਦੀਆਂ ਗਰੰਟੀਆਂ 'ਤੇ ਵਿਸ਼ਵਾਸ ਕਰਕੇ ਟੈਂਕੀ ਤੋਂ ਹੇਠਾਂ ਉਤਰ ਆਏ ਸੀ, ਪਰ ਸਰਕਾਰ ਬਣਨ ਤੋਂ ਬਾਅਦ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੁਣ ਅਸੀਂ ਉਸ ਸਮੇਂ ਤੱਕ ਹੇਠਾਂ ਨਹੀਂ ਉਤਰਾਂਗੇ ਜਦੋਂ ਤੱਕ ਸਾਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ। ਸਾਨੂੰ ਆਪਣੀ ਜਾਨ ਦੀ ਵੀ ਪਰਵਾਹ ਨਹੀਂ, ਪਰ ਹੁਣ ਝੂਠੇ ਭਰੋਸਿਆਂ ਵਿੱਚ ਨਹੀਂ ਆਵਾਂਗੇ।"

ਜਾਣਕਾਰੀ ਅਨੁਸਾਰ, ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ 15 ਜੂਨ ਨੂੰ ਪਿੰਡ ਸਤੌਜ ਵਿੱਚ ਸਵੇਰੇ 10 ਵਜੇ ਬੀਰ ਕਲਾਂ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਬੇਰੁਜ਼ਗਾਰਾਂ ਦੀ "ਸੱਥ" ਲਗਾਈ ਜਾਵੇਗੀ। ਦੁਪਹਿਰ 12 ਵਜੇ ਸਤੌਜ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਦੁਪਹਿਰ 1 ਵਜੇ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿੱਚ ਬੇਰੁਜ਼ਗਾਰਾਂ ਦੀ ਸੱਥ ਲਗਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਜਾਵੇਗਾ।

ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਾ ਅਤੇ ਰੁਜ਼ਗਾਰ ਸੰਬੰਧੀ ਮੰਗਾਂ ਦਾ ਜਲਦ ਹੱਲ ਕਰਵਾਉਣਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK