Mohali News : ਅਣਪਛਾਤੇ ਬਦਮਾਸ਼ਾਂ ਨੇ ਸਿੱਖ ਅਜਾਇਬ ਘਰ ਨੂੰ ਬਣਾਇਆ ਨਿਸ਼ਾਨਾ, ਕੀਤੀ ਭੰਨਤੋੜ
Mohali News : ਪੰਜਾਬ ਦੇ ਹਾਲਾਤ ਇਸ ਸਮੇਂ ਦਿਨੋਂ ਦਿਨ ਖਰਾਬ ਹੁੰਦੇ ਜਾ ਰਹੇ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਵੱਡੀ ਤੋਂ ਵੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਤੇ ਕਾਨੂੰਨ ਵਿਵਸਥਾ ਦਾ ਖੌਫ ਬਿਲਕੁੱਲ ਨਹੀਂ ਰਿਹਾ ਹੈ।
ਦੱਸ ਦਈਏ ਕਿ ਆਏ ਦਿਨ ਬਦਮਾਸ਼ਾਂ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਦੀ ਵਾਰਦਾਤ ਨੂ੍ੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਸਿੱਖ ਹੈਰੀਟੇਜ ਐਂਡ ਕਲਚਰਲ ਸੋਸਾਇਟੀ (ਰਜਿ) ਵੱਲੋਂ ਮੁਹਾਲੀ ਦੇ ਬਲੌਂਗੀ ਸਥਿਤ ਸਿੱਖ ਅਜਾਇਬ ਘਰ ਵਿੱਚ ਭੰਨਤੋੜ ਕੀਤੀ ਗਈ। ਇਸ ਹਮਲੇ ਮਗਰੋਂ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦੂਜੇ ਪਾਸੇ ਅਣਪਛਾਤੇ ਬਦਮਾਸ਼ਾਂ ਵੱਲੋਂ ਸਿੱਖ ਅਜਾਇਬ ਘਰ ਦੇ ਬਾਹਰ ਅਤੇ ਅੰਦਰ ਕਾਫੀ ਭੰਨਤੋੜ ਕੀਤੀ ਗਈ ਹੈ। ਸਿੱਖ ਅਜਾਇਬ ਘਰ ਦੇ ਫਾਂਊਡਰ ਅਤੇ ਪ੍ਰਧਾਨ ਪਰਵਿੰਦਰ ਸਿੰਘ ਆਰਟਿਸਟ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਸਿੱਖ ਅਜਾਇਬ ਘਰ ’ਚ ਫੰਡਾਂ ਦੀ ਘਾਟ ਹੋਣ ਕਾਰਨ ਸੁਰੱਖਿਆ ਕਰਮੀਆਂ ਨੂੰ ਇੱਥੇ ਤੈਨਾਤ ਕਰਨ ’ਚ ਉਹ ਅਸਮਰਥ ਹਨ।
ਪਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਬੀਤੀ ਰਾਤ ਕਰੀਬ 11:30 ਵਜੇ ਉਨ੍ਹਾਂ ਨੂੰ ਇੱਥੇ ਰਹਿੰਦੇ ਦੇਖਭਾਲ ਕਰਨ ਵਾਲੇ ਨੇ ਫੋਨ ਕਰਕੇ ਸੂਚਿਤ ਕੀਤਾ ਗਿਆ ਕਿ ਅਜਾਇਬ ਘਰ ਦੀਆਂ ਮੂਰਤੀਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕਾਫੀ ਸਾਰਿਆਂ ਮੂਰਤੀਆਂ ਨੂੰ ਨੁਕਸਾਨ ਵੀ ਪਹੁੰਚਾਇਆ ਗਿਆ ਹੈ ਅਤੇ ਇਸ ਉਪਰੰਤ ਜਦੋ ਉਨ੍ਹਾਂ ਨੇ ਸਵੇਰੇ ਆ ਕੇ ਜਾਇਜਾ ਲਿਆ ਗਿਆ ਤਾਂ ਬਹੁਤ ਸਾਰੀਆਂ ਮੂਰਤੀਆਂ ਨੂੰ ਤੋੜਿਆ ਗਿਆ ਸੀ ਇੰਝ ਜਾਪਦਾ ਹੈ ਕਿ ਕਿਸੇ ਸ਼ਰਾਬੀ ਜਾਂ ਨਸ਼ੇੜੀ ਵੱਲੋਂ ਇਹ ਕੋਸ਼ਿਸ਼ ਕੀਤੀ ਗਈ ਹੈ।
ਉਹਨਾਂ ਦਾ ਕਹਿਣਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਕਈ ਵਾਰ ਹੋ ਚੁੱਕਿਆ ਹੈ ਅਤੇ ਕਈ ਵਾਰ ਪੁਲਿਸ ਨੂੰ ਇਤਲਾਹ ਵੀ ਕੀਤੀ ਗਈ ਪਰ ਕੋਈ ਵੀ ਹੱਲ ਨਹੀਂ ਹੋਇਆ ਜਿਸ ਕਰਕੇ ਇਸ ਵਾਰ ਕੋਈ ਰਿਪੋਰਟ ਵੀ ਦਰਜ ਨਹੀਂ ਕਰਵਾਈ ਗਈ ਹੈ।
ਉੱਥੇ ਹੀ ਜਦੋ ਇਸ ਇਲਾਕੇ ਨਾਲ ਸੰਬੰਧਿਤ ਪੁਲਿਸ ਤੱਕ ਪਹੁੰਚ ਕੀਤੀ ਗਈ ਤਾਂ ਉਹਨਾਂ ਨੂੰ ਇਸ ਮਾਮਲੇ ਬਾਰੇ ਫਿਲਹਾਲ ਕੁਝ ਵੀ ਨਹੀਂ ਪਤਾ ਹੈ ਤੇ ਨਾ ਹੀ ਉਹਨਾਂ ਕੋਲ ਕੋਈ ਸੂਚਨਾ ਪ੍ਰਾਪਤ ਹੋਈ ਹੈ।
ਕਾਬਿਲੇਗੌਰ ਹੈ ਕਿ ਪਰਵਿੰਦਰ ਸਿੰਘ ਵੱਲੋਂ ਪਿਛਲੇ 12 ਸਾਲਾਂ ਤੋਂ ਬਲੌਂਗੀ ਦੀ ਸ਼ਾਮਲਾਟ ਜ਼ਮੀਨ 'ਤੇ ਸਥਿਤ ਸਿੱਖ ਅਜਾਇਬ ਘਰ ਦੀ ਸੇਵਾ ਨਿਭਾਈ ਜਾ ਰਹੀ ਹੈ। ਸੰਗਤਾਂ ਦੇ ਸਹਿਯੋਗ ਅਤੇ ਆਪਣੇ ਰਿਹਾਸ਼ੀ ਪਿੰਡ ਬਟੇਰਲਾ 'ਚ ਕੁੱਝਕ ਕਮਰਿਆਂ ਨੂੰ ਕਿਰਾਏ 'ਤੇ ਚੜ੍ਹਾ ਜੋ ਪੈਸੇ ਇਕੱਠੇ ਹੁੰਦੇ ਨੇ ਉਨ੍ਹਾਂ ਨਾਲ ਪਰਵਿੰਦਰ ਸਿੰਘ ਇਸ ਅਜਾਇਬ ਘਰ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਇਹ ਵੀ ਪੜ੍ਹੋ : Anmol Gagan Maan ਨੇ ਲਿਆ ਸਿਆਸਤ ਛੱਡਣ ਦਾ ਫੈਸਲਾ; ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ
- PTC NEWS