Sun, May 31, 2026
Whatsapp

Amritsar ’ਚ ਵਕੀਲ ’ਤੇ ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦਾ ਇੱਕ ਵਕੀਲ ਅੱਜ ਸਵੇਰੇ ਆਪਣੇ ਘਰ ਤੋਂ ਹੋਟਲ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਉਸ ’ਤੇ ਹਮਲਾ ਹੋਇਆ।

Reported by:  PTC News Desk  Edited by:  Aarti -- May 28th 2024 12:26 PM -- Updated: May 28th 2024 01:29 PM
Amritsar ’ਚ ਵਕੀਲ ’ਤੇ ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Amritsar ’ਚ ਵਕੀਲ ’ਤੇ ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Firing On Lawyer In Amritsar: ਪੰਜਾਬ ’ਚ ਇਸ ਸਮੇਂ ਚੋਣਾਂ ਦੇ ਕਾਰਨ ਮਾਹੌਲ ਭਖਿਆ ਹੋਇਆ ਹੈ। ਪੁਲਿਸ ਵੱਲੋਂ ਵੀ ਫਲੈਗ ਮਾਰਚ ਕਰ ਸੁਰੱਖਿਆ ਦੇ ਇੰਤਜ਼ਾਮਾਂ ਦਾ ਜਾਇਜਾ ਲੈ ਰਹੀ ਹੈ। ਪਰ ਦੂਜੇ ਪਾਸੇ ਅਪਰਾਧਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤਿਆਂ ਵੱਲੋਂ ਇੱਕ ਵਕੀਲ ’ਤੇ ਫਾਇਰਿੰਗ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦਾ ਇੱਕ ਵਕੀਲ ਅੱਜ ਸਵੇਰੇ ਆਪਣੇ ਘਰ ਤੋਂ ਹੋਟਲ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਉਸ ’ਤੇ ਹਮਲਾ ਹੋਇਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਿਉਂਕਿ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਸਾਰੀਆਂ ਗੋਲੀਆਂ ਗੱਡੀ ’ਤੇ ਲੱਗੀਆਂ ਹਨ।


ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ 3 ਗੋਲੀਆਂ ਚਲਾਈਆਂ ਗਈਆਂ ਹਨ ਅਤੇ ਇਸ ਹਮਲੇ ਤੋਂ ਬਾਅਦ ਨੌਜਵਾਨ ਭੱਜਣ ’ਚ ਕਾਮਯਾਬ ਰਹੇ ਹਨ। 

ਦੂਜੇ ਪਾਸੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਖ਼ਰਾਬ ਹੈ। ਸਰੇਆਮ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। 

ਇਹ ਵੀ ਪੜ੍ਹੋ: Weather Today: ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਦੋ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਹੋਇਆ ਜਾਰੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK