Moga ਰੈਲੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਦਾ AAP ’ਤੇ ਵੱਡਾ ਹਮਲਾ; ਪੰਜਾਬ ਸਰਕਾਰ ਨੂੰ 'ਆਪ-ਦਾ ਸਰਕਾਰ'
Moga Rally News : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਪੰਜਾਬ ਦੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਾਮਲ ਹੋਣ ਲਈ ਮੋਗਾ ਜਾ ਰਹੇ ਹਨ। ਅੰਮ੍ਰਿਤਸਰ ਤੋਂ ਭਾਜਪਾ ਆਗੂਆਂ ਨੇ ਵੀ ਆਪਣੇ ਵਰਕਰਾਂ ਨੂੰ ਲੈ ਕੇ ਕਈ ਬੱਸਾਂ ਮੋਗਾ ਭੇਜੀਆਂ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ’ਤੇ ਸ਼ਬਦੀ ਹਮਲਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪ-ਦਾ ਸਰਕਾਰ ਆਖਿਆ।
ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।
ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ।
ਅੱਜ ਮੋਗਾ ਵਿੱਚ…
— Amit Shah (@AmitShah) March 14, 2026
ਆਪਣੇ ਸੋਸ਼ਲ ਮੀਡੀਆ ਐਕਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ। ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।
ਇਸ ਦੌਰਾਨ, ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਉੱਜਵਲ ਭਵਿੱਖ ਲਈ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਰ ਨੌਜਵਾਨ, ਭੈਣ ਅਤੇ ਬਜ਼ੁਰਗ ਦਾ ਦਿਲੋਂ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ : Samana 'ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, 10 ਸਾਲ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ, ਹਸਪਤਾਲ ’ਚ ਭਰਤੀ
- PTC NEWS