Ajnala News : ਕੇਂਦਰੀ ਸਿੱਖਿਆ ਅਤੇ ਵਿਕਾਸ ਰਾਜ ਮੰਤਰੀ ਸੁਕਾਨਤਾ ਮਜੂਮਦਾਰ ਵੱਲੋਂ ਅਜਨਾਲਾ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ
Ajnala News : ਅਜਨਾਲਾ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਕੇਂਦਰੀ ਸਿੱਖਿਆ ਅਤੇ ਵਿਕਾਸ ਰਾਜ ਮੰਤਰੀ ਸੁਕਾਨਤਾ ਮਜੂਮਦਾਰ ਨੇ ਲੋਕਾਂ ਦੇ ਦੁੱਖ-ਦਰਦ ਸੁਣੇ ਅਤੇ ਮੈਦਾਨੀ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਕਿਸਾਨਾਂ ਦੀ ਤਬਾਹ ਹੋਈ ਫਸਲਾਂ, ਘਰਾਂ ਨੂੰ ਹੋਏ ਨੁਕਸਾਨ ਅਤੇ ਸਰਕਾਰੀ ਸਕੂਲਾਂ ਦੀ ਹਾਲਤ ਵੇਖੀ। ਮੰਤਰੀ ਮਜੂਮਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ।
ਹੜ ਪ੍ਰਭਾਵਿਤ ਇਲਾਕਿਆਂ ਦੀ ਮੁੜ ਵਸਾਹਟ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਖਾਸ ਪੈਕੇਜ ਜਾਰੀ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਹੜ ਦੌਰਾਨ ਲੋਕਾਂ ਨੂੰ ਬਹੁਤ ਗੰਭੀਰ ਸਥਿਤੀ ਦਾ ਸਾਹਮਣਾ ਕਰਨਾ ਪਿਆ, ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਅਤੇ ਬਹੁਤ ਸਾਰੇ ਪਰਿਵਾਰ ਬੇਘਰ ਹੋ ਗਏ।
ਸੁਕਾਨਤਾ ਮਜੂਮਦਾਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਲ ਦੇਵੇਗੀ। ਸਿੱਖਿਆ ਖੇਤਰ ‘ਤੇ ਹੜ ਦੇ ਪ੍ਰਭਾਵ ਬਾਰੇ ਗੱਲ ਕਰਦਿਆਂ ਮਜੂਮਦਾਰ ਨੇ ਕਿਹਾ ਕਿ ਜਿਹੜੇ ਸਰਕਾਰੀ ਸਕੂਲ ਹੜ ਕਰਕੇ ਨੁਕਸਾਨੀ ਹੋਏ ਹਨ, ਉਹਨਾਂ ਨੂੰ ਸਰਵ ਸਿੱਖਿਆ ਮਿਸ਼ਨ ਤਹਿਤ ਮੁੜ ਤਿਆਰ ਕੀਤਾ ਜਾਵੇਗਾ। ਇਸ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ। ਮੰਤਰੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਲਾਂ ਨੂੰ ਕੇਂਦਰ ਸਰਕਾਰ ਤਰਜੀਹ ਦੇ ਨਾਲ ਹੱਲ ਕਰੇਗੀ।
- PTC NEWS