Sat, Dec 13, 2025
Whatsapp

Bathinda ਦੇ ਇਸ ਪਿੰਡ ਨੇ ਪ੍ਰਵਾਸੀਆਂ ਖਿਲਾਫ ਪਾਸ ਕੀਤਾ ਮਤਾ; ਬਿਨਾਂ ਪੁਲਿਸ ਵੈਰੀਫਿਕੇਸ਼ਨ ਤੋਂ ਨਹੀਂ ਰਹਿਣ ਸਕਣਗੇ ਪ੍ਰਵਾਸੀ

ਮਤੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਵੀ ਪ੍ਰਵਾਸੀ ਦਾ ਆਧਾਰ ਕਾਰਡ ਜਾ ਵੋਟਰ ਕਾਰਡ ਨਹੀਂ ਬਣਾਇਆ ਜਾਵੇਗਾ, ਪ੍ਰਵਾਸੀਆਂ ਨੂੰ ਪਿੰਡ ਵਿੱਚ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ ਜੇਕਰ ਕੋਈ ਕਿਸਾਨ ਕਿਸੇ ਪ੍ਰਵਾਸੀ ਨੂੰ ਕੰਮਕਾਰ ਲਈ ਲੈ ਕੇ ਆਉਂਦਾ ਹੈ ਤਾਂ ਉਸਨੂੰ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Reported by:  PTC News Desk  Edited by:  Aarti -- September 15th 2025 12:54 PM
Bathinda ਦੇ ਇਸ ਪਿੰਡ ਨੇ ਪ੍ਰਵਾਸੀਆਂ ਖਿਲਾਫ ਪਾਸ ਕੀਤਾ ਮਤਾ; ਬਿਨਾਂ ਪੁਲਿਸ ਵੈਰੀਫਿਕੇਸ਼ਨ ਤੋਂ ਨਹੀਂ ਰਹਿਣ ਸਕਣਗੇ ਪ੍ਰਵਾਸੀ

Bathinda ਦੇ ਇਸ ਪਿੰਡ ਨੇ ਪ੍ਰਵਾਸੀਆਂ ਖਿਲਾਫ ਪਾਸ ਕੀਤਾ ਮਤਾ; ਬਿਨਾਂ ਪੁਲਿਸ ਵੈਰੀਫਿਕੇਸ਼ਨ ਤੋਂ ਨਹੀਂ ਰਹਿਣ ਸਕਣਗੇ ਪ੍ਰਵਾਸੀ

Resolutions Against Migrants :  ਬੀਤੇ ਦਿਨੀ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਛੋਟੇ ਬੱਚੇ ਨੂੰ ਪ੍ਰਵਾਸੀ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਹੁਣ ਪੰਜਾਬੀਆਂ ਵਿੱਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਸੂਬੇ ਵਿੱਚ ਪ੍ਰਵਾਸੀਆਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਮਤੇ ਪਾਸ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਬਠਿੰਡਾ ਦੇ ਪਿੰਡ ਗਹਿਰੀ ਦੀ ਪੰਚਾਇਤ ਅਤੇ ਸਮੁੱਚੇ ਨਗਰ ਵੱਲੋਂ ਗੁਰਦੁਆਰਾ ਸਾਹਿਬਾਨ ਰਾਹੀਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਪ੍ਰਵਾਸੀਆਂ ਖਿਲਾਫ ਮਤਾ ਪਾਸ ਕੀਤਾ ਹੈ। 

ਪਿੰਡ ਦੀ ਪੰਚਾਇਤ ਨੇ ਪਾਇਆ ਮਤਾ 


ਮਤੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਵੀ ਪ੍ਰਵਾਸੀ ਦਾ ਆਧਾਰ ਕਾਰਡ ਜਾ ਵੋਟਰ ਕਾਰਡ ਨਹੀਂ ਬਣਾਇਆ ਜਾਵੇਗਾ, ਪ੍ਰਵਾਸੀਆਂ ਨੂੰ ਪਿੰਡ ਵਿੱਚ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ ਜੇਕਰ ਕੋਈ ਕਿਸਾਨ ਕਿਸੇ ਪ੍ਰਵਾਸੀ ਨੂੰ ਕੰਮਕਾਰ ਲਈ ਲੈ ਕੇ ਆਉਂਦਾ ਹੈ ਤਾਂ ਉਸਨੂੰ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਸਾਨ ਉਸ ਨੂੰ ਆਪਣੀ ਮੋਟਰ ’ਤੇ ਰਿਹਾਇਸ਼ ਦੇ ਸਕਦਾ ਹੈ, ਪ੍ਰਵਾਸੀ ਨੂੰ ਕੰਮਕਾਰ ਵੀ ਲੈ ਕੇ ਆਉਣ ਵਾਲਾ ਕਿਸਾਨ ਖੁਦ ਜਿੰਮੇਵਾਰ ਹੋਵੇਗਾ, ਕਿਸਾਨਾਂ ਵੱਲੋਂ ਪ੍ਰਵਾਸੀਆਂ ਦੀ ਪਹਿਲਾਂ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਫਿਰ ਉਹਨਾਂ ਨੂੰ ਮੋਟਰ ’ਤੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। 

ਪਿੰਡ ਵਾਸੀਆਂ ਵੱਲੋਂ ਮਤੇ ਨੂੰ ਕੀਤਾ ਪ੍ਰਵਾਨ

ਪਿੰਡ ਦੇ ਸਰਪੰਚ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪੈਦਾ ਹੋਏ ਹਾਲਾਤਾਂ ਨੂੰ ਵੇਖਦੇ ਹੋਏ ਇਹ ਸਮੁੱਚੇ ਨਗਰ ਅਤੇ ਪੰਚਾਇਤ ਵੱਲੋਂ ਫੈਸਲਾ ਲਿਆ ਗਿਆ ਹੈ ਅਤੇ ਇਸ ਫੈਸਲੇ ਨੂੰ ਸਮੁੱਚੇ ਪਿੰਡ ਵੱਲੋਂ ਹੱਥ ਖੜੇ ਕਰਕੇ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਵੱਲੋਂ ਲਗਾਤਾਰ ਪੰਜਾਬ ਵਿੱਚ ਆ ਕੇ ਆਪਣੀਆਂ ਵੋਟਾਂ ਅਤੇ ਵੋਟਰ ਕਾਰਡ ਬਣਾਏ ਜਾ ਰਹੇ ਹਨ, ਉਹਨਾਂ ਦੇ ਪਿੰਡ ਵਿੱਚ ਵੀ ਕਈ ਪ੍ਰਵਾਸੀਆਂ ਵੱਲੋਂ ਪੁਰਾਣੇ ਸਮੇਂ ਵਿੱਚ ਵੋਟਰ ਕਾਰਡ ਅਤੇ ਆਧਾਰ ਕਾਰਡ ਬਣਾਏ ਗਏ ਹਨ ਜਿਨਾਂ ਵੱਲੋਂ ਹੁਣ ਪਿੰਡ ਵਾਸੀਆਂ ਨੂੰ ਤੰਗ ਪਰੇਸ਼ਾਨ ਵੀ ਕੀਤਾ ਜਾ ਰਿਹਾ ਹੈ। 

ਪ੍ਰਵਾਸੀਆਂ ਦੀ ਕਰਵਾਈ ਜਾਵੇਗੀ ਪੁਲਿਸ ਵੈਰੀਫਿਕੇਸ਼ਨ- ਪੰਚਾਇਤ

ਉਨ੍ਹਾਂ ਕਿਹਾ ਕਿ ਸਮੁੱਚੇ ਪਿੰਡ ਵੱਲੋਂ ਇਸ ਫੈਸਲੇ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਬਾਹਰੋਂ ਆ ਕੇ ਇਸ ਪਿੰਡ ਵਿੱਚ ਵੋਟਾਂ ਬਣਾਉਣ ਵਾਲੇ ਪ੍ਰਵਾਸੀਆਂ ਦੀਆਂ ਵੋਟਾਂ ਕੱਟਣ ਸਬੰਧੀ ਵੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਕਈ ਕਈ ਸਾਲ ਤੋਂ ਰਹਿ ਰਹੇ ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇਗੀ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਇਹ ਆਪਣੇ ਘਰ ਵਾਪਸ ਨਹੀਂ ਗਏ ਕੀ ਪਤਾ ਇਹ ਪਿੱਛੇ ਕਿਸੇ ਤਰ੍ਹਾਂ ਦਾ ਅਪਰਾਧ ਕਰਕੇ ਆਏ ਹੋਣ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਖਿਲਾਫ ਇਸ ਮਤੇ ਨੂੰ ਲਾਗੂ ਕਰਨ ਲਈ ਸਮੁੱਚਾ ਪਿੰਡ ਵਚਨਬੱਧ ਹੈ।  

ਪ੍ਰਵਾਸੀ ਲਿਆਉਣ ਵਾਲੇ ਕਿਸਾਨ ਦੀ ਜਿੰਮੇਦਾਰੀ 

ਕਿਸਾਨ ਆਗੂ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਪ੍ਰਵਾਸੀਆਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਆਮ ਘਰਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਦੇ ਪ੍ਰਵਾਸੀਆਂ ਦੇ ਨਾਂ ਰਾਮੂ ਅਤੇ ਰਾਜੂ ਹੀ ਹਨ, ਕੱਲ੍ਹ ਨੂੰ ਜੇਕਰ ਇਹ ਕੋਈ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਤਾਂ ਇਹਨਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਵੇਗਾ ਇਸ ਲਈ ਪੰਚਾਇਤ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੋ ਵੀ ਕਿਸਾਨ ਇਹਨਾਂ ਨੂੰ ਕੰਮ ਕਰਨ ਲਈ ਲੈ ਕੇ ਆਵੇਗਾ ਉਹ ਪਿੰਡ ਵਿੱਚ ਇਹਨਾਂ ਨੂੰ ਨਹੀਂ ਰੱਖੇਗਾ ਇਹਨਾਂ ਨੂੰ ਸਿਰਫ ਖੇਤ ਦੀ ਮੋਟਰ ’ਤੇ ਰੱਖਣ ਦੀ ਇਜਾਜ਼ਤ ਹੋਵੇਗੀ। 

'ਅਪਰਾਧਿਕ ਪਿਛੋਕੜ ਦੀ ਕੀਤੀ ਜਾਵੇਗੀ ਜਾਂਚ'

ਇਸ ਤੋਂ ਇਲਾਵਾ ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦਾ ਕੋਈ ਅਪਰਾਧਿਕ ਪਿਛੋਕੜ ਤਾਂ ਨਹੀਂ, ਘਟਨਾਵਾਂ ਵਾਪਰਨ ਤੋਂ ਬਾਅਦ ਅਕਸਰ ਹੀ ਲੋਕਾਂ ਵੱਲੋਂ ਸੜਕ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ, ਪਰ ਜੇਕਰ ਇਹਨਾਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣਾ ਹੈ ਤਾਂ ਅਜਿਹੇ ਸਖਤ ਫੈਸਲੇ ਲੈਣੇ ਪੈਣਗੇ, ਉਹਨਾਂ ਕਿਹਾ ਕਿ ਸਾਡੇ ਪਿੰਡ ਵਿੱਚ ਵੀ ਪ੍ਰਵਾਸੀਆਂ ਦੇ 8 ਤੋਂ 10 ਘਰ ਅਜਿਹੇ ਹਨ ਜਿਨਾਂ ਵੱਲੋਂ ਵੋਟ ਬਣਵਾਈ ਗਈ ਹੈ ਤੇ ਅਕਸਰ ਹੀ ਦੇਰ ਸਵੇਰ ਇਹ ਸਾਡੇ ਲੋਕਾਂ ਨਾਲ ਗਾਲੀ ਗਲੋਚ ਕਰਦੇ ਹਨ।

ਉਨ੍ਹਾਂ ਕਿਹਾ ਕਿ ਬਣਵਾਈਆਂ ਹੋਈਆਂ ਪ੍ਰਵਾਸੀਆਂ ਦੀਆਂ ਵੋਟਾਂ ਕਟਵਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਲੋਕਾਂ ਦੀ ਪੁਲਿਸ ਕਾਰਵਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸਮੁੱਚੇ ਨਗਰ ਵੱਲੋਂ ਇਸ ਫੈਸਲੇ ਦਾ ਜਿੱਥੇ ਸਵਾਗਤ ਕੀਤਾ ਹੈ ਉਥੇ ਹੀ ਦ੍ਰਿੜਤਾ ਨਾਲ ਲਾਗੂ ਕਰਨ ਲਈ ਸਾਥ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ : Shiromani Akali Dal ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ; ਕਿਹਾ- ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਜਾਵੇ ਆਗਿਆ

- PTC NEWS

Top News view more...

Latest News view more...

PTC NETWORK
PTC NETWORK