UK General Election: ਬ੍ਰਿਟੇਨ 'ਚ ਆਮ ਚੋਣਾਂ ਦੀ ਤਰੀਕ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਵੋਟਿੰਗ
UK General Election: ਬ੍ਰਿਟੇਨ 'ਚ ਆਮ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਬ੍ਰਿਟੇਨ 'ਚ 4 ਜੁਲਾਈ ਨੂੰ ਆਮ ਚੋਣਾਂ ਲਈ ਵੋਟਿੰਗ ਹੋਵੇਗੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਈ ਮਹੀਨਿਆਂ ਦੀਆਂ ਕਿਆਸਅਰਾਈਆਂ ਨੂੰ ਖਤਮ ਕਰਦੇ ਹੋਏ ਚੋਣਾਂ ਦੀ ਮਿਤੀ ਦਾ ਜਲਦੀ ਐਲਾਨ ਕੀਤਾ। ਹਾਲਾਂਕਿ ਕੁਝ ਸਮਾਂ ਪਹਿਲਾਂ ਸੁਨਕ ਨੇ ਸਾਲ ਦੇ ਦੂਜੇ ਅੱਧ 'ਚ ਆਮ ਚੋਣਾਂ ਕਰਵਾਉਣ ਦੀ ਗੱਲ ਕਹੀ ਸੀ।
ਓਪੀਨੀਅਨ ਪੋਲ ਵਿੱਚ ਪਛੜਨ ਕਾਰਨ ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਲਈ ਇਸ ਨੂੰ ਜੋਖਮ ਭਰੀ ਰਣਨੀਤੀ ਮੰਨਿਆ ਜਾ ਰਿਹਾ ਹੈ। ਸਾਬਕਾ ਨਿਵੇਸ਼ ਬੈਂਕਰ ਅਤੇ ਵਿੱਤ ਮੰਤਰੀ ਨੇ ਦੋ ਸਾਲ ਤੋਂ ਵੀ ਘੱਟ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਦੋਵਾਂ ਪਾਰਟੀਆਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਸੁਨਕ ਅਤੇ ਉਨ੍ਹਾਂ ਦੀ ਸਰਕਾਰ ਨੇ ਲੇਬਰ ਪਾਰਟੀ 'ਤੇ ਇਲਜ਼ਾਮ ਲਗਾਇਆ ਕਿ ਉਹ ਸਰਕਾਰ ਵਿੱਚ ਆਉਣ 'ਤੇ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ ਅਤੇ ਕਿਹਾ ਕਿ ਯੋਜਨਾਬੰਦੀ ਦੀ ਘਾਟ ਕਾਰਨ ਬ੍ਰਿਟੇਨ ਲੇਬਰ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਨਹੀਂ ਹੈ। ਹਾਲਾਂਕਿ ਵਿਰੋਧੀ ਲੇਬਰ ਪਾਰਟੀ ਸਰਕਾਰ ਦੇ ਇਲਜ਼ਾਮਾਂ ਨੂੰ ਨਕਾਰ ਰਹੀ ਹੈ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਲਈ 4 ਜੁਲਾਈ ਦਾ ਦਿਨ ਤੈਅ ਕੀਤਾ ਹੈ ਤਾਂ ਜੋ ਲੋਕ ਇਹ ਫੈਸਲਾ ਕਰ ਸਕਣ ਕਿ ਕੀ ਉਹ ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ ਜਾਂ ਜਿਉਂ ਦੀ ਤਿਉਂ 'ਤੇ ਵਾਪਸ ਜਾਣਾ ਚਾਹੁੰਦੇ ਹਨ। ਦੱਸ ਦਈਏ ਕਿ ਸੁਨਕ ਨੇ ਬ੍ਰਿਟੇਨ ਦੇ ਵਿਗੜਦੇ ਆਰਥਿਕ ਦੌਰ ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
ਸੁਨਕ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਹੁਣ ਫਰਾਂਸ, ਜਰਮਨੀ ਅਤੇ ਅਮਰੀਕਾ ਨਾਲੋਂ ਤੇਜ਼ੀ ਨਾਲ ਵੱਧ ਰਹੀ ਹੈ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਹਿੰਗਾਈ ਆਮ ਵਾਂਗ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੀਆਂ ਯੋਜਨਾਵਾਂ ਅਤੇ ਤਰਜੀਹਾਂ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: Nijjar Murder Accused: ਸਿੱਖ ਆਗੂ ਨਿੱਝਰ ਦੇ ਕਤਲ ਦੇ ਤਿੰਨ ਮੁਲਜ਼ਮ ਅਦਾਲਤ 'ਚ ਪੇਸ਼, ਅਦਾਲਤ ਨੇ ਦਿੱਤੇ ਇਹ ਹੁਕਮ
- PTC NEWS